26ਉਸਨੇ ਬਹੁਤ ਸਾਰੇ ਡਾਕਟਰਾਂ ਦੀ ਦੇਖ-ਰੇਖ ਵਿੱਚ ਬਹੁਤ ਵੱਡਾ ਦੁੱਖ ਝੱਲਿਆ ਸੀ ਅਤੇ ਉਸਦੇ ਕੋਲ ਜੋ ਕੁਝ ਵੀ ਸੀ ਉਸਨੇ ਆਪਣੇ ਇਲਾਜ ਲਈ ਖ਼ਰਚ ਦਿੱਤਾ ਸੀ, ਫਿਰ ਵੀ ਚੰਗੀ ਹੋਣ ਦੀ ਬਜਾਏ ਉਹ ਦਾ ਹੋਰ ਵੀ ਮਾੜਾ ਹਾਲ ਹੋ ਗਿਆ ਸੀ।
27ਜਦੋਂ ਉਸਨੇ ਯਿਸ਼ੂ ਬਾਰੇ ਸੁਣਿਆ, ਤਾਂ ਉਹ ਭੀੜ ਦੇ ਵਿੱਚੋਂ ਦੀ ਹੋ ਕੇ ਉਸਦੇ ਪਿੱਛੇ ਆਈ ਅਤੇ ਉਸ ਦੇ ਕੱਪੜੇ ਦੇ ਪੱਲੇ ਨੂੰ ਛੂਹਿਆ,
28ਕਿਉਂਕਿ ਉਸਨੇ ਸੋਚਿਆ, “ਜੇ ਮੈਂ ਬਸ ਉਹ ਦੇ ਕੱਪੜੇ ਨੂੰ ਛੂਹ ਲਵਾਂਗੀ, ਤਾਂ ਮੈਂ ਚੰਗੀ ਹੋ ਜਾਵਾਂਗੀ।”
29ਅਤੇ ਉਸੇ ਵੇਲੇ ਲਹੂ ਵਗਣਾ ਬੰਦ ਹੋ ਗਿਆ ਅਤੇ ਉਸਨੇ ਆਪਣੇ ਸਰੀਰ ਵਿੱਚ ਮਹਿਸੂਸ ਕੀਤਾ ਕਿ ਉਹ ਉਸ ਬਿਮਾਰੀ ਤੋਂ ਚੰਗੀ ਹੋ ਗਈ ਹੈ।
30ਉਸੇ ਵਕਤ ਯਿਸ਼ੂ ਨੂੰ ਅਹਿਸਾਸ ਹੋਇਆ ਕਿ ਉਸ ਵਿੱਚੋਂ ਸ਼ਕਤੀ ਨਿੱਕਲੀ ਹੈ। ਉਸ ਭੀੜ ਦੀ ਵੱਲ ਮੁੜ ਕੇ ਪੁੱਛਿਆ, “ਮੇਰੇ ਕੱਪੜਿਆਂ ਨੂੰ ਕਿਸ ਨੇ ਛੂਹਿਆ?”