30ਉਸੇ ਵਕਤ ਯਿਸ਼ੂ ਨੂੰ ਅਹਿਸਾਸ ਹੋਇਆ ਕਿ ਉਸ ਵਿੱਚੋਂ ਸ਼ਕਤੀ ਨਿੱਕਲੀ ਹੈ। ਉਸ ਭੀੜ ਦੀ ਵੱਲ ਮੁੜ ਕੇ ਪੁੱਛਿਆ, “ਮੇਰੇ ਕੱਪੜਿਆਂ ਨੂੰ ਕਿਸ ਨੇ ਛੂਹਿਆ?”
31ਉਸਦੇ ਚੇਲਿਆਂ ਨੇ ਜਵਾਬ ਦਿੱਤਾ, “ਤੁਸੀਂ ਤਾਂ ਆਪਣੇ ਆਲੇ-ਦੁਆਲੇ ਭੀੜ ਵੇਖ ਹੀ ਰਹੇ ਹੋ, ਪਰ ਫਿਰ ਵੀ ਤੁਸੀਂ ਪੁੱਛਦੇ ਹੋ, ‘ਮੈਨੂੰ ਕਿਸ ਨੇ ਛੂਹਿਆ?’ ”
32ਪਰ ਯਿਸ਼ੂ ਨੇ ਇਹ ਵੇਖਣ ਲਈ ਇਧਰ-ਉਧਰ ਨਿਗਾਹ ਮਾਰੀ ਕਿ ਕਿਸ ਨੇ ਇਹ ਕੀਤਾ ਸੀ।
33ਤਦ ਉਹ ਔਰਤ ਜਾਣਦੀ ਸੀ ਕਿ ਉਸ ਦੇ ਨਾਲ ਕੀ ਵਾਪਰਿਆ ਸੀ, ਉਹ ਅੱਗੇ ਆਈ ਅਤੇ ਯਿਸ਼ੂ ਦੇ ਪੈਰਾਂ ਉੱਤੇ ਡਿੱਗ ਪਈ ਅਤੇ ਡਰ ਨਾਲ ਕੰਬਦੀ ਹੋਈ ਨੇ ਉਸ ਨੂੰ ਸਾਰੀ ਸੱਚਾਈ ਦੱਸੀ।
34ਯਿਸ਼ੂ ਨੇ ਉਸ ਔਰਤ ਨੂੰ ਕਿਹਾ, “ਬੇਟੀ, ਤੇਰੇ ਵਿਸ਼ਵਾਸ ਨੇ ਤੈਨੂੰ ਚੰਗਾ ਕੀਤਾ ਹੈ, ਸ਼ਾਂਤੀ ਨਾਲ ਵਾਪਸ ਚਲੀ ਜਾ ਅਤੇ ਤੂੰ ਆਪਣੀ ਬੀਮਾਰੀ ਤੋਂ ਬਚੀ ਰਹਿ।”