36ਉਹਨਾਂ ਦੀ ਗੱਲ ਯਿਸ਼ੂ ਨੇ ਅਣਸੁਣੀ ਕਰ ਕੇ ਪ੍ਰਾਰਥਨਾ ਸਥਾਨ ਦੇ ਆਗੂ ਨੂੰ ਕਿਹਾ, “ਨਾ ਡਰ; ਕੇਵਲ ਵਿਸ਼ਵਾਸ ਕਰ।”
37ਯਿਸ਼ੂ ਨੇ ਪਤਰਸ, ਯਾਕੋਬ ਅਤੇ ਯਾਕੋਬ ਦੇ ਭਰਾ ਯੋਹਨ ਨੂੰ ਛੱਡ ਕਿਸੇ ਨੂੰ ਵੀ ਆਪਣੇ ਨਾਲ ਅੰਦਰ ਨਾ ਆਉਣ ਦਿੱਤਾ।
38ਜਦੋਂ ਉਹ ਪ੍ਰਾਰਥਨਾ ਸਥਾਨ ਦੇ ਆਗੂ ਦੇ ਘਰ ਆਏ, ਯਿਸ਼ੂ ਨੇ ਇੱਕ ਸ਼ੋਰ ਕਰਦੀ, ਰੋਂਦੀ ਅਤੇ ਉੱਚੀ ਆਵਾਜ਼ ਵਿੱਚ ਵਿਲਕਦੀ ਭੀੜ ਨੂੰ ਵੇਖਿਆ।
39ਉਹ ਅੰਦਰ ਗਏ ਅਤੇ ਉਹਨਾਂ ਨੂੰ ਕਿਹਾ, “ਇਹ ਸਾਰਾ ਰੋਣਾ ਅਤੇ ਪਿਟਣਾ ਕਿਉਂ? ਬੱਚੀ ਮਰੀ ਨਹੀਂ ਪਰ ਸੁੱਤੀ ਹੋਈ ਹੈ।”
40ਇਹ ਸੁਣ ਕੇ ਉਹ ਮਸੀਹ ਯਿਸ਼ੂ ਦਾ ਮਜ਼ਾਕ ਉਡਾਉਣ ਲੱਗੇ। ਯਿਸ਼ੂ ਨੇ ਸਭ ਨੂੰ ਬਾਹਰ ਕੱਢਣ ਤੋਂ ਬਾਅਦ, ਉਹਨਾਂ ਨੇ ਬੱਚੀ ਦੇ ਮਾਤਾ-ਪਿਤਾ ਅਤੇ ਆਪਣੇ ਚੇਲੇ ਜੋ ਨਾਲ ਸਨ, ਉਹਨਾਂ ਨੂੰ ਲੈ ਕੇ ਅੰਦਰ ਗਏ ਜਿੱਥੇ ਉਹ ਬੱਚੀ ਸੀ।