ਮਾਰਕਸ 5

ਉਹ ਅੰਦਰ ਗਏ ਅਤੇ ਉਹਨਾਂ ਨੂੰ ਕਿਹਾ, “ਇਹ ਸਾਰਾ ਰੋਣਾ ਅਤੇ ਪਿਟਣਾ ਕਿਉਂ? ਬੱਚੀ ਮਰੀ ਨਹੀਂ ਪਰ ਸੁੱਤੀ ਹੋਈ ਹੈ।”

Mark 5:39 (UKJV) And when he was come in, he says unto them, Why make all of you this disturbance, and weep? the damsel is not dead, but sleeps.

37ਯਿਸ਼ੂ ਨੇ ਪਤਰਸ, ਯਾਕੋਬ ਅਤੇ ਯਾਕੋਬ ਦੇ ਭਰਾ ਯੋਹਨ ਨੂੰ ਛੱਡ ਕਿਸੇ ਨੂੰ ਵੀ ਆਪਣੇ ਨਾਲ ਅੰਦਰ ਨਾ ਆਉਣ ਦਿੱਤਾ।

38ਜਦੋਂ ਉਹ ਪ੍ਰਾਰਥਨਾ ਸਥਾਨ ਦੇ ਆਗੂ ਦੇ ਘਰ ਆਏ, ਯਿਸ਼ੂ ਨੇ ਇੱਕ ਸ਼ੋਰ ਕਰਦੀ, ਰੋਂਦੀ ਅਤੇ ਉੱਚੀ ਆਵਾਜ਼ ਵਿੱਚ ਵਿਲਕਦੀ ਭੀੜ ਨੂੰ ਵੇਖਿਆ।

39ਉਹ ਅੰਦਰ ਗਏ ਅਤੇ ਉਹਨਾਂ ਨੂੰ ਕਿਹਾ, “ਇਹ ਸਾਰਾ ਰੋਣਾ ਅਤੇ ਪਿਟਣਾ ਕਿਉਂ? ਬੱਚੀ ਮਰੀ ਨਹੀਂ ਪਰ ਸੁੱਤੀ ਹੋਈ ਹੈ।”

40ਇਹ ਸੁਣ ਕੇ ਉਹ ਮਸੀਹ ਯਿਸ਼ੂ ਦਾ ਮਜ਼ਾਕ ਉਡਾਉਣ ਲੱਗੇ। ਯਿਸ਼ੂ ਨੇ ਸਭ ਨੂੰ ਬਾਹਰ ਕੱਢਣ ਤੋਂ ਬਾਅਦ, ਉਹਨਾਂ ਨੇ ਬੱਚੀ ਦੇ ਮਾਤਾ-ਪਿਤਾ ਅਤੇ ਆਪਣੇ ਚੇਲੇ ਜੋ ਨਾਲ ਸਨ, ਉਹਨਾਂ ਨੂੰ ਲੈ ਕੇ ਅੰਦਰ ਗਏ ਜਿੱਥੇ ਉਹ ਬੱਚੀ ਸੀ।

41ਯਿਸ਼ੂ ਨੇ ਉਸ ਲੜਕੀ ਦਾ ਹੱਥ ਫੜਿਆ ਅਤੇ ਉਸਨੂੰ ਕਿਹਾ, “ਤਾਲੀਥਾ ਕੌਉਮ” (ਜਿਸਦਾ ਅਰਥ ਇਹ ਹੈ, “ਹੇ ਕੰਨਿਆ, ਮੈਂ ਤੈਨੂੰ ਕਹਿੰਦਾ ਹਾਂ, ਉੱਠ!”)।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.