ਮਾਰਕਸ 5

ਅਕਸਰ ਉਹਦੇ ਹੱਥ ਅਤੇ ਪੈਰ ਜੰਜ਼ੀਰਾਂ ਅਤੇ ਸੰਗਲਾਂ ਨਾਲ ਬੰਨ੍ਹ ਕੇ ਰੱਖੇ ਜਾਂਦੇ ਸਨ, ਪਰ ਉਹ ਨੇ ਸੰਗਲ ਤੋੜ ਸੁੱਟੇ ਅਤੇ ਜੰਜ਼ੀਰਾਂ ਦੇ ਵੀ ਟੁਕੜੇ-ਟੁਕੜੇ ਕਰ ਦਿੱਤੇ ਸਨ। ਕੋਈ ਵੀ ਇੰਨਾ ਤਾਕਤਵਰ ਨਹੀਂ ਸੀ ਕਿ ਉਸ ਨੂੰ ਕਾਬੂ ਕਰ ਲਵੇ।

Mark 5:4 (UKJV) Because that he had been often bound with fetters and chains, and the chains had been plucked asunder by him, and the fetters broken in pieces: neither could any man tame him.

2ਜਦੋਂ ਯਿਸ਼ੂ ਕਿਸ਼ਤੀ ਤੋਂ ਬਾਹਰ ਆਏ, ਤਾਂ ਉਸੇ ਵੇਲੇ ਇੱਕ ਆਦਮੀ ਜਿਸ ਵਿੱਚ ਅਸ਼ੁੱਧ ਆਤਮਾ ਸੀ ਉਹਨਾਂ ਨੂੰ ਮਿਲਣ ਲਈ ਕਬਰਾਂ ਵਿੱਚੋਂ ਨਿਕਲ ਕੇ ਆਇਆ।

3ਇਹ ਆਦਮੀ ਕਬਰਾਂ ਵਿੱਚ ਰਹਿੰਦਾ ਸੀ ਅਤੇ ਕੋਈ ਵੀ ਉਸਨੂੰ ਵੱਸ ਵਿੱਚ ਨਹੀਂ ਕਰ ਪਾਉਂਦਾ ਸੀ; ਤੇ ਉਹ ਨੂੰ ਜੰਜ਼ੀਰਾਂ ਨਾਲ ਵੀ ਜਕੜ ਨਹੀਂ ਸੀ ਸਕਦੇ।

4ਅਕਸਰ ਉਹਦੇ ਹੱਥ ਅਤੇ ਪੈਰ ਜੰਜ਼ੀਰਾਂ ਅਤੇ ਸੰਗਲਾਂ ਨਾਲ ਬੰਨ੍ਹ ਕੇ ਰੱਖੇ ਜਾਂਦੇ ਸਨ, ਪਰ ਉਹ ਨੇ ਸੰਗਲ ਤੋੜ ਸੁੱਟੇ ਅਤੇ ਜੰਜ਼ੀਰਾਂ ਦੇ ਵੀ ਟੁਕੜੇ-ਟੁਕੜੇ ਕਰ ਦਿੱਤੇ ਸਨ। ਕੋਈ ਵੀ ਇੰਨਾ ਤਾਕਤਵਰ ਨਹੀਂ ਸੀ ਕਿ ਉਸ ਨੂੰ ਕਾਬੂ ਕਰ ਲਵੇ।

5ਰਾਤ-ਦਿਨ ਕਬਰਾਂ ਵਿੱਚ ਅਤੇ ਪਹਾੜੀਆਂ ਵਿੱਚ ਉਹ ਚੀਕਦਾ ਅਤੇ ਆਪਣੇ ਆਪ ਨੂੰ ਪੱਥਰਾਂ ਨਾਲ ਵੱਢਦਾ ਹੁੰਦਾ ਸੀ।

6ਜਦੋਂ ਉਸਨੇ ਯਿਸ਼ੂ ਨੂੰ ਦੂਰੋਂ ਵੇਖਿਆ, ਤਾਂ ਉਹ ਭੱਜਿਆ ਅਤੇ ਉਹਨਾਂ ਦੇ ਅੱਗੇ ਆਪਣੇ ਗੋਡਿਆਂ ਤੇ ਡਿੱਗ ਪਿਆ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.