ਮਾਰਕਸ 5

ਇਹ ਸੁਣ ਕੇ ਉਹ ਮਸੀਹ ਯਿਸ਼ੂ ਦਾ ਮਜ਼ਾਕ ਉਡਾਉਣ ਲੱਗੇ। ਯਿਸ਼ੂ ਨੇ ਸਭ ਨੂੰ ਬਾਹਰ ਕੱਢਣ ਤੋਂ ਬਾਅਦ, ਉਹਨਾਂ ਨੇ ਬੱਚੀ ਦੇ ਮਾਤਾ-ਪਿਤਾ ਅਤੇ ਆਪਣੇ ਚੇਲੇ ਜੋ ਨਾਲ ਸਨ, ਉਹਨਾਂ ਨੂੰ ਲੈ ਕੇ ਅੰਦਰ ਗਏ ਜਿੱਥੇ ਉਹ ਬੱਚੀ ਸੀ।

Mark 5:40 (UKJV) And they laughed him to scorn. But when he had put them all out, he takes the father and the mother of the damsel, and them that were with him, and enters in where the damsel was lying.

38ਜਦੋਂ ਉਹ ਪ੍ਰਾਰਥਨਾ ਸਥਾਨ ਦੇ ਆਗੂ ਦੇ ਘਰ ਆਏ, ਯਿਸ਼ੂ ਨੇ ਇੱਕ ਸ਼ੋਰ ਕਰਦੀ, ਰੋਂਦੀ ਅਤੇ ਉੱਚੀ ਆਵਾਜ਼ ਵਿੱਚ ਵਿਲਕਦੀ ਭੀੜ ਨੂੰ ਵੇਖਿਆ।

39ਉਹ ਅੰਦਰ ਗਏ ਅਤੇ ਉਹਨਾਂ ਨੂੰ ਕਿਹਾ, “ਇਹ ਸਾਰਾ ਰੋਣਾ ਅਤੇ ਪਿਟਣਾ ਕਿਉਂ? ਬੱਚੀ ਮਰੀ ਨਹੀਂ ਪਰ ਸੁੱਤੀ ਹੋਈ ਹੈ।”

40ਇਹ ਸੁਣ ਕੇ ਉਹ ਮਸੀਹ ਯਿਸ਼ੂ ਦਾ ਮਜ਼ਾਕ ਉਡਾਉਣ ਲੱਗੇ। ਯਿਸ਼ੂ ਨੇ ਸਭ ਨੂੰ ਬਾਹਰ ਕੱਢਣ ਤੋਂ ਬਾਅਦ, ਉਹਨਾਂ ਨੇ ਬੱਚੀ ਦੇ ਮਾਤਾ-ਪਿਤਾ ਅਤੇ ਆਪਣੇ ਚੇਲੇ ਜੋ ਨਾਲ ਸਨ, ਉਹਨਾਂ ਨੂੰ ਲੈ ਕੇ ਅੰਦਰ ਗਏ ਜਿੱਥੇ ਉਹ ਬੱਚੀ ਸੀ।

41ਯਿਸ਼ੂ ਨੇ ਉਸ ਲੜਕੀ ਦਾ ਹੱਥ ਫੜਿਆ ਅਤੇ ਉਸਨੂੰ ਕਿਹਾ, “ਤਾਲੀਥਾ ਕੌਉਮ” (ਜਿਸਦਾ ਅਰਥ ਇਹ ਹੈ, “ਹੇ ਕੰਨਿਆ, ਮੈਂ ਤੈਨੂੰ ਕਹਿੰਦਾ ਹਾਂ, ਉੱਠ!”)।

42ਤੁਰੰਤ ਹੀ ਲੜਕੀ ਉੱਠ ਖੜੀ ਹੋਈ ਅਤੇ ਤੁਰਨ ਲੱਗੀ ਉਹ ਬਾਰ੍ਹਾਂ ਸਾਲਾਂ ਦੀ ਸੀ। ਇਸ ਤੇ ਉਹ ਸਾਰੇ ਹੈਰਾਨ ਰਹਿ ਗਏ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.