ਮਾਰਕਸ 5

ਯਿਸ਼ੂ ਨੇ ਉਸ ਲੜਕੀ ਦਾ ਹੱਥ ਫੜਿਆ ਅਤੇ ਉਸਨੂੰ ਕਿਹਾ, “ਤਾਲੀਥਾ ਕੌਉਮ” (ਜਿਸਦਾ ਅਰਥ ਇਹ ਹੈ, “ਹੇ ਕੰਨਿਆ, ਮੈਂ ਤੈਨੂੰ ਕਹਿੰਦਾ ਹਾਂ, ਉੱਠ!”)।

Mark 5:41 (UKJV) And he took the damsel by the hand, and said unto her, Talitha cumi; which is, being interpreted, Damsel, I say unto you, arise.

39ਉਹ ਅੰਦਰ ਗਏ ਅਤੇ ਉਹਨਾਂ ਨੂੰ ਕਿਹਾ, “ਇਹ ਸਾਰਾ ਰੋਣਾ ਅਤੇ ਪਿਟਣਾ ਕਿਉਂ? ਬੱਚੀ ਮਰੀ ਨਹੀਂ ਪਰ ਸੁੱਤੀ ਹੋਈ ਹੈ।”

40ਇਹ ਸੁਣ ਕੇ ਉਹ ਮਸੀਹ ਯਿਸ਼ੂ ਦਾ ਮਜ਼ਾਕ ਉਡਾਉਣ ਲੱਗੇ। ਯਿਸ਼ੂ ਨੇ ਸਭ ਨੂੰ ਬਾਹਰ ਕੱਢਣ ਤੋਂ ਬਾਅਦ, ਉਹਨਾਂ ਨੇ ਬੱਚੀ ਦੇ ਮਾਤਾ-ਪਿਤਾ ਅਤੇ ਆਪਣੇ ਚੇਲੇ ਜੋ ਨਾਲ ਸਨ, ਉਹਨਾਂ ਨੂੰ ਲੈ ਕੇ ਅੰਦਰ ਗਏ ਜਿੱਥੇ ਉਹ ਬੱਚੀ ਸੀ।

41ਯਿਸ਼ੂ ਨੇ ਉਸ ਲੜਕੀ ਦਾ ਹੱਥ ਫੜਿਆ ਅਤੇ ਉਸਨੂੰ ਕਿਹਾ, “ਤਾਲੀਥਾ ਕੌਉਮ” (ਜਿਸਦਾ ਅਰਥ ਇਹ ਹੈ, “ਹੇ ਕੰਨਿਆ, ਮੈਂ ਤੈਨੂੰ ਕਹਿੰਦਾ ਹਾਂ, ਉੱਠ!”)।

42ਤੁਰੰਤ ਹੀ ਲੜਕੀ ਉੱਠ ਖੜੀ ਹੋਈ ਅਤੇ ਤੁਰਨ ਲੱਗੀ ਉਹ ਬਾਰ੍ਹਾਂ ਸਾਲਾਂ ਦੀ ਸੀ। ਇਸ ਤੇ ਉਹ ਸਾਰੇ ਹੈਰਾਨ ਰਹਿ ਗਏ।

43ਯਿਸ਼ੂ ਨੇ ਸਖ਼ਤ ਆਦੇਸ਼ ਦਿੱਤੇ ਕਿ ਕਿਸੇ ਨੂੰ ਵੀ ਇਸ ਬਾਰੇ ਨਾ ਦੱਸਣ ਅਤੇ ਕਿਹਾ ਇਸ ਨੂੰ ਕੁਝ ਖਾਣ ਲਈ ਦਿੱਤਾ ਜਾਵੇ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.