4ਅਕਸਰ ਉਹਦੇ ਹੱਥ ਅਤੇ ਪੈਰ ਜੰਜ਼ੀਰਾਂ ਅਤੇ ਸੰਗਲਾਂ ਨਾਲ ਬੰਨ੍ਹ ਕੇ ਰੱਖੇ ਜਾਂਦੇ ਸਨ, ਪਰ ਉਹ ਨੇ ਸੰਗਲ ਤੋੜ ਸੁੱਟੇ ਅਤੇ ਜੰਜ਼ੀਰਾਂ ਦੇ ਵੀ ਟੁਕੜੇ-ਟੁਕੜੇ ਕਰ ਦਿੱਤੇ ਸਨ। ਕੋਈ ਵੀ ਇੰਨਾ ਤਾਕਤਵਰ ਨਹੀਂ ਸੀ ਕਿ ਉਸ ਨੂੰ ਕਾਬੂ ਕਰ ਲਵੇ।
5ਰਾਤ-ਦਿਨ ਕਬਰਾਂ ਵਿੱਚ ਅਤੇ ਪਹਾੜੀਆਂ ਵਿੱਚ ਉਹ ਚੀਕਦਾ ਅਤੇ ਆਪਣੇ ਆਪ ਨੂੰ ਪੱਥਰਾਂ ਨਾਲ ਵੱਢਦਾ ਹੁੰਦਾ ਸੀ।
6ਜਦੋਂ ਉਸਨੇ ਯਿਸ਼ੂ ਨੂੰ ਦੂਰੋਂ ਵੇਖਿਆ, ਤਾਂ ਉਹ ਭੱਜਿਆ ਅਤੇ ਉਹਨਾਂ ਦੇ ਅੱਗੇ ਆਪਣੇ ਗੋਡਿਆਂ ਤੇ ਡਿੱਗ ਪਿਆ।
7ਉਸਨੇ ਆਪਣੀ ਉੱਚੀ ਆਵਾਜ਼ ਵਿੱਚ ਪੁਕਾਰਿਆ, “ਅੱਤ ਮਹਾਨ ਪਰਮੇਸ਼ਵਰ ਦੇ ਪੁੱਤਰ, ਯਿਸ਼ੂ ਤੁਸੀਂ ਮੇਰੇ ਤੋਂ ਕੀ ਚਾਹੁੰਦੇ ਹੋ? ਪਰਮੇਸ਼ਵਰ ਦੇ ਨਾਮ ਵਿੱਚ ਸਾਨੂੰ ਦੁੱਖ ਨਾ ਦਿਓ!”
8ਕਿਉਂਕਿ ਯਿਸ਼ੂ ਨੇ ਉਸ ਨੂੰ ਕਿਹਾ ਸੀ, “ਹੇ ਅਸ਼ੁੱਧ ਆਤਮਾ, ਤੂੰ ਇਸ ਮਨੁੱਖ ਤੋਂ ਬਾਹਰ ਆ ਜਾ!”