6ਜਦੋਂ ਉਸਨੇ ਯਿਸ਼ੂ ਨੂੰ ਦੂਰੋਂ ਵੇਖਿਆ, ਤਾਂ ਉਹ ਭੱਜਿਆ ਅਤੇ ਉਹਨਾਂ ਦੇ ਅੱਗੇ ਆਪਣੇ ਗੋਡਿਆਂ ਤੇ ਡਿੱਗ ਪਿਆ।
7ਉਸਨੇ ਆਪਣੀ ਉੱਚੀ ਆਵਾਜ਼ ਵਿੱਚ ਪੁਕਾਰਿਆ, “ਅੱਤ ਮਹਾਨ ਪਰਮੇਸ਼ਵਰ ਦੇ ਪੁੱਤਰ, ਯਿਸ਼ੂ ਤੁਸੀਂ ਮੇਰੇ ਤੋਂ ਕੀ ਚਾਹੁੰਦੇ ਹੋ? ਪਰਮੇਸ਼ਵਰ ਦੇ ਨਾਮ ਵਿੱਚ ਸਾਨੂੰ ਦੁੱਖ ਨਾ ਦਿਓ!”
8ਕਿਉਂਕਿ ਯਿਸ਼ੂ ਨੇ ਉਸ ਨੂੰ ਕਿਹਾ ਸੀ, “ਹੇ ਅਸ਼ੁੱਧ ਆਤਮਾ, ਤੂੰ ਇਸ ਮਨੁੱਖ ਤੋਂ ਬਾਹਰ ਆ ਜਾ!”
9ਤਦ ਯਿਸ਼ੂ ਨੇ ਉਸ ਨੂੰ ਪੁੱਛਿਆ, “ਤੇਰਾ ਨਾਮ ਕੀ ਹੈ?” ਉਸਨੇ ਜਵਾਬ ਦਿੱਤਾ, “ਮੇਰਾ ਨਾਮ ਲਸ਼ਕਰ ਹੈ, ਕਿਉਂਕਿ ਅਸੀਂ ਬਹੁਤ ਸਾਰੇ ਹਾਂ।”
10ਅਤੇ ਉਸਨੇ ਯਿਸ਼ੂ ਨੂੰ ਬਾਰ-ਬਾਰ ਬੇਨਤੀ ਕੀਤੀ ਕਿ ਉਹ ਉਹਨਾਂ ਨੂੰ ਇਸ ਖੇਤਰ ਤੋਂ ਬਾਹਰ ਨਾ ਭੇਜਣ।