ਮਾਰਕਸ 6

ਜਦੋਂ ਵੀ ਤੁਸੀਂ ਕਿਸੇ ਘਰ ਵਿੱਚ ਦਾਖਲ ਹੋਵੋ, ਉੱਥੇ ਹੀ ਠਹਿਰੋ ਜਦੋਂ ਤੱਕ ਤੁਸੀਂ ਉਸ ਸ਼ਹਿਰ ਨੂੰ ਨਹੀਂ ਛੱਡ ਦਿੰਦੇ।

Mark 6:10 (UKJV) And he said unto them, In what place whatsoever all of you enter into an house, there abide till all of you depart from that place.

8ਇਹ ਉਸ ਦੀਆਂ ਹਦਾਇਤਾਂ ਸਨ: “ਯਾਤਰਾ ਲਈ ਕੁਝ ਨਾ ਲਓ ਸਿਵਾਏ ਸੋਟੇ ਦੇ, ਨਾ ਰੋਟੀ, ਨਾ ਝੋਲਾ, ਨਾ ਆਪਣੇ ਕਮਰਬੰਧ ਵਿੱਚ ਪੈਸਾ।

9ਜੁੱਤੀ ਪਾਓ ਪਰ ਦੋ ਕੁੜਤੇ ਨਾ ਲਵੋ।

10ਜਦੋਂ ਵੀ ਤੁਸੀਂ ਕਿਸੇ ਘਰ ਵਿੱਚ ਦਾਖਲ ਹੋਵੋ, ਉੱਥੇ ਹੀ ਠਹਿਰੋ ਜਦੋਂ ਤੱਕ ਤੁਸੀਂ ਉਸ ਸ਼ਹਿਰ ਨੂੰ ਨਹੀਂ ਛੱਡ ਦਿੰਦੇ।

11ਜਿਸ ਜਗ੍ਹਾ ਤੇ ਤੁਹਾਡਾ ਸਵਾਗਤ ਨਾ ਕੀਤਾ ਜਾਵੇ ਜਾਂ ਤੁਹਾਡੇ ਪ੍ਰਚਾਰ ਨੂੰ ਨਾ ਸੁਣਿਆ ਜਾਵੇ, ਤਾਂ ਉਸ ਜਗ੍ਹਾ ਨੂੰ ਛੱਡ ਦਿਓ ਅਤੇ ਉੱਥੇ ਹੀ ਧੂੜ ਝਾੜ ਦੇਵੋ ਤਾਂ ਜੋ ਉਹ ਉਹਨਾਂ ਦੇ ਵਿਰੁੱਧ ਗਵਾਹੀ ਰਹੇ।”

12ਉਹ ਬਾਰ੍ਹਾ ਚੇਲੇ ਬਾਹਰ ਗਏ ਅਤੇ ਪ੍ਰਚਾਰ ਕਰਨ ਲੱਗੇ ਤਾਂ ਜੋ ਲੋਕ ਆਪਣਿਆਂ ਪਾਪਾਂ ਤੋਂ ਤੋਬਾ ਕਰਨ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.