ਮਾਰਕਸ 6

ਕਿਉਂਕਿ ਹੇਰੋਦੇਸ ਨੇ ਖ਼ੁਦ ਯੋਹਨ ਨੂੰ ਗਿਰਫ਼ਤਾਰ ਕਰਨ ਦਾ ਹੁਕਮ ਦਿੱਤਾ ਸੀ ਅਤੇ ਉਸ ਨੇ ਉਸਨੂੰ ਬੰਨ੍ਹ ਕੇ ਕੈਦ ਵਿੱਚ ਪਾ ਦਿੱਤਾ ਸੀ। ਉਸਨੇ ਅਜਿਹਾ ਉਸਦੇ ਵੱਡੇ ਭਰਾ ਫਿਲਿੱਪਾਸ ਦੀ ਪਤਨੀ ਹੇਰੋਦਿਅਸ ਕਰਕੇ ਕੀਤਾ ਜਿਸ ਨਾਲ ਉਸਨੇ ਵਿਆਹ ਕਰਵਾ ਲਿਆ ਸੀ।

Mark 6:17 (UKJV) For Herod himself had sent forth and laid hold upon John, and bound him in prison for Herodias' sake, his brother Philip's wife: for he had married her.

15ਹੋਰਾਂ ਨੇ ਕਿਹਾ, “ਉਹ ਏਲੀਯਾਹ ਹੈ।” ਅਤੇ ਹੋਰਾਂ ਨੇ ਵੀ ਦਾਅਵਾ ਕੀਤਾ, “ਉਹ ਇੱਕ ਨਬੀ ਹੈ, ਪੁਰਾਣੇ ਸਮੇਂ ਦੇ ਨਬੀਆਂ ਵਾਂਗ।”

16ਪਰ ਜਦੋਂ ਹੇਰੋਦੇਸ ਨੇ ਇਹ ਸੁਣਿਆ ਤਾਂ ਉਸਨੇ ਕਿਹਾ, “ਯੋਹਨ, ਜਿਸਦਾ ਸਿਰ ਮੈਂ ਵੱਢਿਆ ਸੀ, ਉਹ ਮੁਰਦਿਆਂ ਵਿੱਚੋਂ ਜੀ ਉੱਠਿਆ ਹੈ!”

17ਕਿਉਂਕਿ ਹੇਰੋਦੇਸ ਨੇ ਖ਼ੁਦ ਯੋਹਨ ਨੂੰ ਗਿਰਫ਼ਤਾਰ ਕਰਨ ਦਾ ਹੁਕਮ ਦਿੱਤਾ ਸੀ ਅਤੇ ਉਸ ਨੇ ਉਸਨੂੰ ਬੰਨ੍ਹ ਕੇ ਕੈਦ ਵਿੱਚ ਪਾ ਦਿੱਤਾ ਸੀ। ਉਸਨੇ ਅਜਿਹਾ ਉਸਦੇ ਵੱਡੇ ਭਰਾ ਫਿਲਿੱਪਾਸ ਦੀ ਪਤਨੀ ਹੇਰੋਦਿਅਸ ਕਰਕੇ ਕੀਤਾ ਜਿਸ ਨਾਲ ਉਸਨੇ ਵਿਆਹ ਕਰਵਾ ਲਿਆ ਸੀ।

18ਕਿਉਂਕਿ ਯੋਹਨ ਹੇਰੋਦੇਸ ਨੂੰ ਕਹਿੰਦਾ ਹੁੰਦਾ ਸੀ, “ਕਿ ਬਿਵਸਥਾ ਦੇ ਅਨੁਸਾਰ ਤੇਰੇ ਲਈ ਆਪਣੇ ਭਰਾ ਦੀ ਪਤਨੀ ਨਾਲ ਵਿਆਹ ਕਰਨਾ ਠੀਕ ਨਹੀਂ ਹੈ।”

19ਇਸ ਲਈ ਹੇਰੋਦਿਅਸ ਨੇ ਯੋਹਨ ਤੋਂ ਦੁਖੀ ਹੋ ਕੇ ਉਸ ਨੂੰ ਮਾਰਨਾ ਚਾਹਿਆ। ਪਰ ਉਹ ਆਪ ਇਸ ਦੇ ਯੋਗ ਨਹੀਂ ਸੀ,

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.