ਮਾਰਕਸ 6

ਕਿਉਂਕਿ ਹੇਰੋਦੇਸ ਯੋਹਨ ਤੋਂ ਡਰਦਾ ਸੀ ਅਤੇ ਉਸ ਦੀ ਰੱਖਿਆ ਕਰਦਾ ਸੀ, ਕਿਉਂਕਿ ਉਹ ਜਾਣਦਾ ਸੀ ਕਿ ਉਹ ਇੱਕ ਧਰਮੀ ਅਤੇ ਪਵਿੱਤਰ ਆਦਮੀ ਹੈ। ਜਦੋਂ ਹੇਰੋਦੇਸ ਨੇ ਯੋਹਨ ਨੂੰ ਸੁਣਿਆ ਤਾਂ ਉਹ ਬੜਾ ਹੈਰਾਨ ਹੋਇਆ। ਫਿਰ ਵੀ ਉਹ ਉਸਨੂੰ ਸੁਣਨਾ ਪਸੰਦ ਕਰਦਾ ਸੀ।

Mark 6:20 (UKJV) For Herod feared John, knowing that he was a just man and an holy, and observed him; and when he heard him, he did many things, and heard him gladly.

18ਕਿਉਂਕਿ ਯੋਹਨ ਹੇਰੋਦੇਸ ਨੂੰ ਕਹਿੰਦਾ ਹੁੰਦਾ ਸੀ, “ਕਿ ਬਿਵਸਥਾ ਦੇ ਅਨੁਸਾਰ ਤੇਰੇ ਲਈ ਆਪਣੇ ਭਰਾ ਦੀ ਪਤਨੀ ਨਾਲ ਵਿਆਹ ਕਰਨਾ ਠੀਕ ਨਹੀਂ ਹੈ।”

19ਇਸ ਲਈ ਹੇਰੋਦਿਅਸ ਨੇ ਯੋਹਨ ਤੋਂ ਦੁਖੀ ਹੋ ਕੇ ਉਸ ਨੂੰ ਮਾਰਨਾ ਚਾਹਿਆ। ਪਰ ਉਹ ਆਪ ਇਸ ਦੇ ਯੋਗ ਨਹੀਂ ਸੀ,

20ਕਿਉਂਕਿ ਹੇਰੋਦੇਸ ਯੋਹਨ ਤੋਂ ਡਰਦਾ ਸੀ ਅਤੇ ਉਸ ਦੀ ਰੱਖਿਆ ਕਰਦਾ ਸੀ, ਕਿਉਂਕਿ ਉਹ ਜਾਣਦਾ ਸੀ ਕਿ ਉਹ ਇੱਕ ਧਰਮੀ ਅਤੇ ਪਵਿੱਤਰ ਆਦਮੀ ਹੈ। ਜਦੋਂ ਹੇਰੋਦੇਸ ਨੇ ਯੋਹਨ ਨੂੰ ਸੁਣਿਆ ਤਾਂ ਉਹ ਬੜਾ ਹੈਰਾਨ ਹੋਇਆ। ਫਿਰ ਵੀ ਉਹ ਉਸਨੂੰ ਸੁਣਨਾ ਪਸੰਦ ਕਰਦਾ ਸੀ।

21ਅੰਤ ਵਿੱਚ ਜਦੋਂ ਸਮਾਂ ਆ ਗਿਆ। ਉਸਦੇ ਜਨਮ-ਦਿਨ ਤੇ ਹੇਰੋਦੇਸ ਨੇ ਆਪਣੇ ਉੱਚ ਅਧਿਕਾਰੀਆਂ ਅਤੇ ਫ਼ੌਜ ਦੇ ਸਰਦਾਰਾਂ ਅਤੇ ਗਲੀਲ ਦੇ ਪ੍ਰਮੁੱਖ ਆਦਮੀਆਂ ਲਈ ਇੱਕ ਦਾਅਵਤ ਦਿੱਤੀ।

22ਜਦੋਂ ਹੇਰੋਦਿਅਸ ਦੀ ਧੀ ਆਈ ਅਤੇ ਨੱਚੀ, ਉਸਨੇ ਹੇਰੋਦੇਸ ਅਤੇ ਉਸਦੇ ਖਾਣ ਵਾਲੇ ਮਹਿਮਾਨਾਂ ਨੂੰ ਖੁਸ਼ ਕੀਤਾ। ਰਾਜੇ ਨੇ ਲੜਕੀ ਨੂੰ ਕਿਹਾ, “ਜੋ ਕੁਝ ਤੂੰ ਚਾਹੁੰਦੀ ਹੈ ਉਹ ਮੰਗ ਅਤੇ ਮੈਂ ਤੁਹਾਨੂੰ ਦੇ ਦੇਵਾਂਗਾ।”

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.