ਮਾਰਕਸ 6

ਜਦੋਂ ਹੇਰੋਦਿਅਸ ਦੀ ਧੀ ਆਈ ਅਤੇ ਨੱਚੀ, ਉਸਨੇ ਹੇਰੋਦੇਸ ਅਤੇ ਉਸਦੇ ਖਾਣ ਵਾਲੇ ਮਹਿਮਾਨਾਂ ਨੂੰ ਖੁਸ਼ ਕੀਤਾ। ਰਾਜੇ ਨੇ ਲੜਕੀ ਨੂੰ ਕਿਹਾ, “ਜੋ ਕੁਝ ਤੂੰ ਚਾਹੁੰਦੀ ਹੈ ਉਹ ਮੰਗ ਅਤੇ ਮੈਂ ਤੁਹਾਨੂੰ ਦੇ ਦੇਵਾਂਗਾ।”

Mark 6:22 (UKJV) And when the daughter of the said Herodias came in, and danced, and pleased Herod and them that sat with him, the king said unto the damsel, Ask of me whatsoever you will, and I will give it you.

20ਕਿਉਂਕਿ ਹੇਰੋਦੇਸ ਯੋਹਨ ਤੋਂ ਡਰਦਾ ਸੀ ਅਤੇ ਉਸ ਦੀ ਰੱਖਿਆ ਕਰਦਾ ਸੀ, ਕਿਉਂਕਿ ਉਹ ਜਾਣਦਾ ਸੀ ਕਿ ਉਹ ਇੱਕ ਧਰਮੀ ਅਤੇ ਪਵਿੱਤਰ ਆਦਮੀ ਹੈ। ਜਦੋਂ ਹੇਰੋਦੇਸ ਨੇ ਯੋਹਨ ਨੂੰ ਸੁਣਿਆ ਤਾਂ ਉਹ ਬੜਾ ਹੈਰਾਨ ਹੋਇਆ। ਫਿਰ ਵੀ ਉਹ ਉਸਨੂੰ ਸੁਣਨਾ ਪਸੰਦ ਕਰਦਾ ਸੀ।

21ਅੰਤ ਵਿੱਚ ਜਦੋਂ ਸਮਾਂ ਆ ਗਿਆ। ਉਸਦੇ ਜਨਮ-ਦਿਨ ਤੇ ਹੇਰੋਦੇਸ ਨੇ ਆਪਣੇ ਉੱਚ ਅਧਿਕਾਰੀਆਂ ਅਤੇ ਫ਼ੌਜ ਦੇ ਸਰਦਾਰਾਂ ਅਤੇ ਗਲੀਲ ਦੇ ਪ੍ਰਮੁੱਖ ਆਦਮੀਆਂ ਲਈ ਇੱਕ ਦਾਅਵਤ ਦਿੱਤੀ।

22ਜਦੋਂ ਹੇਰੋਦਿਅਸ ਦੀ ਧੀ ਆਈ ਅਤੇ ਨੱਚੀ, ਉਸਨੇ ਹੇਰੋਦੇਸ ਅਤੇ ਉਸਦੇ ਖਾਣ ਵਾਲੇ ਮਹਿਮਾਨਾਂ ਨੂੰ ਖੁਸ਼ ਕੀਤਾ। ਰਾਜੇ ਨੇ ਲੜਕੀ ਨੂੰ ਕਿਹਾ, “ਜੋ ਕੁਝ ਤੂੰ ਚਾਹੁੰਦੀ ਹੈ ਉਹ ਮੰਗ ਅਤੇ ਮੈਂ ਤੁਹਾਨੂੰ ਦੇ ਦੇਵਾਂਗਾ।”

23ਅਤੇ ਉਸਨੇ ਉਸ ਨਾਲ ਸਹੁੰ ਖਾ ਕੇ ਵਾਅਦਾ ਕੀਤਾ, “ਜੋ ਕੁਝ ਤੁਸੀਂ ਮੰਗੋਂਗੇ ਉਹ ਦੇ ਦੇਵਾਂਗਾ, ਮੇਰੇ ਅੱਧੇ ਰਾਜ ਤੱਕ।”

24ਉਹ ਬਾਹਰ ਗਈ ਅਤੇ ਆਪਣੀ ਮਾਂ ਨੂੰ ਕਿਹਾ, “ਮੈਂ ਕੀ ਮੰਗਾਂ?” ਉਸਨੇ ਜਵਾਬ ਦਿੱਤਾ, “ਯੋਹਨ ਬਪਤਿਸਮਾ ਦੇਣ ਵਾਲੇ ਦਾ ਸਿਰ।”

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.