27ਇਸ ਲਈ ਰਾਜੇ ਨੇ ਤੁਰੰਤ ਇੱਕ ਜਲਾਦ ਨੂੰ ਯੋਹਨ ਦਾ ਸਿਰ ਲਿਆਉਣ ਦੇ ਆਦੇਸ਼ਾਂ ਨਾਲ ਭੇਜਿਆ। ਉਹ ਆਦਮੀ ਗਿਆ ਅਤੇ ਜੇਲ੍ਹ ਵਿੱਚ ਯੋਹਨ ਦਾ ਸਿਰ ਕੱਟ ਦਿੱਤਾ,
28ਅਤੇ ਇੱਕ ਥਾਲ ਵਿੱਚ ਉਸਦਾ ਸਿਰ ਲੈ ਕੇ ਆਇਆ। ਉਸਨੇ ਇਹ ਕੁੜੀ ਨੂੰ ਪੇਸ਼ ਕੀਤਾ ਅਤੇ ਉਸਨੇ ਇਹ ਆਪਣੀ ਮਾਂ ਨੂੰ ਦੇ ਦਿੱਤਾ
29ਜਦੋਂ ਇਹ ਸੁਣਿਆ, ਤਾਂ ਯੋਹਨ ਦੇ ਚੇਲੇ ਆਏ ਅਤੇ ਉਸਦੀ ਲਾਸ਼ ਨੂੰ ਲੈ ਗਏ ਅਤੇ ਉਸ ਨੂੰ ਕਬਰ ਵਿੱਚ ਰੱਖਿਆ।
30ਰਸੂਲ ਯਿਸ਼ੂ ਦੇ ਕੋਲ ਵਾਪਸ ਆਏ ਅਤੇ ਉਹਨਾਂ ਨੇ ਯਿਸ਼ੂ ਨੂੰ ਆਪਣੇ ਦੁਆਰਾ ਕੀਤੇ ਗਏ ਕੰਮਾਂ ਅਤੇ ਦਿੱਤੀ ਗਈ ਸਿੱਖਿਆ ਬਾਰੇ ਦੱਸਿਆ।
31ਤਦ, ਕਿਉਂਕਿ ਬਹੁਤ ਸਾਰੇ ਲੋਕ ਆ ਰਹੇ ਸਨ ਅਤੇ ਜਾ ਰਹੇ ਸਨ ਕਿ ਉਹਨਾਂ ਕੋਲ ਖਾਣ ਦਾ ਮੌਕਾ ਵੀ ਨਹੀਂ ਸੀ, ਤਾਂ ਯਿਸ਼ੂ ਨੇ ਉਹਨਾਂ ਨੂੰ ਕਿਹਾ, “ਮੇਰੇ ਨਾਲ ਇੱਕ ਸ਼ਾਂਤ ਜਗ੍ਹਾ ਤੇ ਆਓ ਅਤੇ ਆਰਾਮ ਕਰੋ।”