ਮਾਰਕਸ 6

ਰਸੂਲ ਯਿਸ਼ੂ ਦੇ ਕੋਲ ਵਾਪਸ ਆਏ ਅਤੇ ਉਹਨਾਂ ਨੇ ਯਿਸ਼ੂ ਨੂੰ ਆਪਣੇ ਦੁਆਰਾ ਕੀਤੇ ਗਏ ਕੰਮਾਂ ਅਤੇ ਦਿੱਤੀ ਗਈ ਸਿੱਖਿਆ ਬਾਰੇ ਦੱਸਿਆ।

Mark 6:30 (UKJV) And the apostles gathered themselves together unto Jesus, and told him all things, both what they had done, and what they had taught.

28ਅਤੇ ਇੱਕ ਥਾਲ ਵਿੱਚ ਉਸਦਾ ਸਿਰ ਲੈ ਕੇ ਆਇਆ। ਉਸਨੇ ਇਹ ਕੁੜੀ ਨੂੰ ਪੇਸ਼ ਕੀਤਾ ਅਤੇ ਉਸਨੇ ਇਹ ਆਪਣੀ ਮਾਂ ਨੂੰ ਦੇ ਦਿੱਤਾ

29ਜਦੋਂ ਇਹ ਸੁਣਿਆ, ਤਾਂ ਯੋਹਨ ਦੇ ਚੇਲੇ ਆਏ ਅਤੇ ਉਸਦੀ ਲਾਸ਼ ਨੂੰ ਲੈ ਗਏ ਅਤੇ ਉਸ ਨੂੰ ਕਬਰ ਵਿੱਚ ਰੱਖਿਆ।

30ਰਸੂਲ ਯਿਸ਼ੂ ਦੇ ਕੋਲ ਵਾਪਸ ਆਏ ਅਤੇ ਉਹਨਾਂ ਨੇ ਯਿਸ਼ੂ ਨੂੰ ਆਪਣੇ ਦੁਆਰਾ ਕੀਤੇ ਗਏ ਕੰਮਾਂ ਅਤੇ ਦਿੱਤੀ ਗਈ ਸਿੱਖਿਆ ਬਾਰੇ ਦੱਸਿਆ।

31ਤਦ, ਕਿਉਂਕਿ ਬਹੁਤ ਸਾਰੇ ਲੋਕ ਆ ਰਹੇ ਸਨ ਅਤੇ ਜਾ ਰਹੇ ਸਨ ਕਿ ਉਹਨਾਂ ਕੋਲ ਖਾਣ ਦਾ ਮੌਕਾ ਵੀ ਨਹੀਂ ਸੀ, ਤਾਂ ਯਿਸ਼ੂ ਨੇ ਉਹਨਾਂ ਨੂੰ ਕਿਹਾ, “ਮੇਰੇ ਨਾਲ ਇੱਕ ਸ਼ਾਂਤ ਜਗ੍ਹਾ ਤੇ ਆਓ ਅਤੇ ਆਰਾਮ ਕਰੋ।”

32ਇਸ ਲਈ ਉਹ ਇਕੱਲੇ ਕਿਸ਼ਤੀ ਵਿੱਚ ਇਕਾਂਤ ਜਗ੍ਹਾ ਤੇ ਚਲੇ ਗਏ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.