ਮਾਰਕਸ 6

ਇਸ ਲਈ ਉਹ ਇਕੱਲੇ ਕਿਸ਼ਤੀ ਵਿੱਚ ਇਕਾਂਤ ਜਗ੍ਹਾ ਤੇ ਚਲੇ ਗਏ।

Mark 6:32 (UKJV) And they departed into a desert place by ship privately.

30ਰਸੂਲ ਯਿਸ਼ੂ ਦੇ ਕੋਲ ਵਾਪਸ ਆਏ ਅਤੇ ਉਹਨਾਂ ਨੇ ਯਿਸ਼ੂ ਨੂੰ ਆਪਣੇ ਦੁਆਰਾ ਕੀਤੇ ਗਏ ਕੰਮਾਂ ਅਤੇ ਦਿੱਤੀ ਗਈ ਸਿੱਖਿਆ ਬਾਰੇ ਦੱਸਿਆ।

31ਤਦ, ਕਿਉਂਕਿ ਬਹੁਤ ਸਾਰੇ ਲੋਕ ਆ ਰਹੇ ਸਨ ਅਤੇ ਜਾ ਰਹੇ ਸਨ ਕਿ ਉਹਨਾਂ ਕੋਲ ਖਾਣ ਦਾ ਮੌਕਾ ਵੀ ਨਹੀਂ ਸੀ, ਤਾਂ ਯਿਸ਼ੂ ਨੇ ਉਹਨਾਂ ਨੂੰ ਕਿਹਾ, “ਮੇਰੇ ਨਾਲ ਇੱਕ ਸ਼ਾਂਤ ਜਗ੍ਹਾ ਤੇ ਆਓ ਅਤੇ ਆਰਾਮ ਕਰੋ।”

32ਇਸ ਲਈ ਉਹ ਇਕੱਲੇ ਕਿਸ਼ਤੀ ਵਿੱਚ ਇਕਾਂਤ ਜਗ੍ਹਾ ਤੇ ਚਲੇ ਗਏ।

33ਪਰ ਬਹੁਤ ਸਾਰੇ ਜਿਨ੍ਹਾਂ ਨੇ ਉਹਨਾਂ ਨੂੰ ਜਾਂਦੇ ਵੇਖਿਆ ਉਹਨਾਂ ਨੂੰ ਪਛਾਣ ਲਿਆ ਅਤੇ ਸਾਰੇ ਕਸਬਿਆਂ ਤੋਂ ਪੈਦਲ ਭੱਜੇ ਅਤੇ ਉਹਨਾਂ ਦੇ ਅੱਗੇ ਉੱਥੇ ਪਹੁੰਚ ਗਏ।

34ਜਦੋਂ ਯਿਸ਼ੂ ਉੱਥੇ ਪਹੁੰਚੇ ਤਾਂ ਉਸਨੇ ਇੱਕ ਵੱਡੀ ਭੀੜ ਨੂੰ ਵੇਖਿਆ, ਤਾਂ ਯਿਸ਼ੂ ਨੂੰ ਉਹਨਾਂ ਉੱਤੇ ਤਰਸ ਆਇਆ, ਕਿਉਂਕਿ ਉਹ ਲੋਕ ਉਹਨਾਂ ਭੇਡਾਂ ਵਾਂਗ ਸਨ ਜਿਨ੍ਹਾਂ ਦਾ ਕੋਈ ਚਰਵਾਹਾ ਨਾ ਹੋਵੇ। ਇਸ ਲਈ ਯਿਸ਼ੂ ਨੇ ਉਹਨਾਂ ਨੂੰ ਬਹੁਤ ਸਾਰੀਆਂ ਗੱਲਾਂ ਸਿਖਾਉਣੀਆਂ ਸ਼ੁਰੂ ਕਰ ਦਿੱਤੀਆਂ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.