ਮਾਰਕਸ 6

ਪਰ ਬਹੁਤ ਸਾਰੇ ਜਿਨ੍ਹਾਂ ਨੇ ਉਹਨਾਂ ਨੂੰ ਜਾਂਦੇ ਵੇਖਿਆ ਉਹਨਾਂ ਨੂੰ ਪਛਾਣ ਲਿਆ ਅਤੇ ਸਾਰੇ ਕਸਬਿਆਂ ਤੋਂ ਪੈਦਲ ਭੱਜੇ ਅਤੇ ਉਹਨਾਂ ਦੇ ਅੱਗੇ ਉੱਥੇ ਪਹੁੰਚ ਗਏ।

Mark 6:33 (UKJV) And the people saw them departing, and many knew him, and ran on foot thither out of all cities, and advanced before them, and came together unto him.

31ਤਦ, ਕਿਉਂਕਿ ਬਹੁਤ ਸਾਰੇ ਲੋਕ ਆ ਰਹੇ ਸਨ ਅਤੇ ਜਾ ਰਹੇ ਸਨ ਕਿ ਉਹਨਾਂ ਕੋਲ ਖਾਣ ਦਾ ਮੌਕਾ ਵੀ ਨਹੀਂ ਸੀ, ਤਾਂ ਯਿਸ਼ੂ ਨੇ ਉਹਨਾਂ ਨੂੰ ਕਿਹਾ, “ਮੇਰੇ ਨਾਲ ਇੱਕ ਸ਼ਾਂਤ ਜਗ੍ਹਾ ਤੇ ਆਓ ਅਤੇ ਆਰਾਮ ਕਰੋ।”

32ਇਸ ਲਈ ਉਹ ਇਕੱਲੇ ਕਿਸ਼ਤੀ ਵਿੱਚ ਇਕਾਂਤ ਜਗ੍ਹਾ ਤੇ ਚਲੇ ਗਏ।

33ਪਰ ਬਹੁਤ ਸਾਰੇ ਜਿਨ੍ਹਾਂ ਨੇ ਉਹਨਾਂ ਨੂੰ ਜਾਂਦੇ ਵੇਖਿਆ ਉਹਨਾਂ ਨੂੰ ਪਛਾਣ ਲਿਆ ਅਤੇ ਸਾਰੇ ਕਸਬਿਆਂ ਤੋਂ ਪੈਦਲ ਭੱਜੇ ਅਤੇ ਉਹਨਾਂ ਦੇ ਅੱਗੇ ਉੱਥੇ ਪਹੁੰਚ ਗਏ।

34ਜਦੋਂ ਯਿਸ਼ੂ ਉੱਥੇ ਪਹੁੰਚੇ ਤਾਂ ਉਸਨੇ ਇੱਕ ਵੱਡੀ ਭੀੜ ਨੂੰ ਵੇਖਿਆ, ਤਾਂ ਯਿਸ਼ੂ ਨੂੰ ਉਹਨਾਂ ਉੱਤੇ ਤਰਸ ਆਇਆ, ਕਿਉਂਕਿ ਉਹ ਲੋਕ ਉਹਨਾਂ ਭੇਡਾਂ ਵਾਂਗ ਸਨ ਜਿਨ੍ਹਾਂ ਦਾ ਕੋਈ ਚਰਵਾਹਾ ਨਾ ਹੋਵੇ। ਇਸ ਲਈ ਯਿਸ਼ੂ ਨੇ ਉਹਨਾਂ ਨੂੰ ਬਹੁਤ ਸਾਰੀਆਂ ਗੱਲਾਂ ਸਿਖਾਉਣੀਆਂ ਸ਼ੁਰੂ ਕਰ ਦਿੱਤੀਆਂ।

35ਇਸ ਵਕਤ ਉਸ ਦਿਨ ਦੇਰ ਹੋ ਚੁੱਕੀ ਸੀ, ਇਸ ਲਈ ਉਸਦੇ ਚੇਲਿਆਂ ਨੇ ਕੋਲ ਆ ਕੇ ਕਿਹਾ, “ਇਹ ਇੱਕ ਉਜਾੜ ਜਗ੍ਹਾ ਹੈ ਅਤੇ ਹੁਣ ਬਹੁਤ ਦੇਰ ਹੋ ਚੁੱਕੀ ਹੈ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.