ਮਾਰਕਸ 6

ਪਰ ਉਸਨੇ ਜਵਾਬ ਦਿੱਤਾ, “ਤੁਸੀਂ ਉਹਨਾਂ ਨੂੰ ਕੁਝ ਖਾਣ ਲਈ ਦਿਓ।” ਉਹਨਾਂ ਨੇ ਉਸ ਨੂੰ ਕਿਹਾ, “ਇੰਨੇ ਲੋਕਾਂ ਦੇ ਭੋਜਨ ਲਈ ਘੱਟੋ-ਘੱਟ ਦੋ ਸੌ ਦੀਨਾਰ ਖਰਚ ਹੋਣਗੇ। ਕੀ ਤੁਸੀਂ ਚਾਹੁੰਦੇ ਹੋ ਕਿ ਅਸੀਂ ਜਾ ਕੇ ਉਨ੍ਹਾਂ ਲਈ ਇੰਨਾ ਭੋਜਨ ਲਿਆਈਏ?”

Mark 6:37 (UKJV) He answered and said unto them, Give all of you them to eat. And they say unto him, Shall we go and buy two hundred pennyworth of bread, and give them to eat?

35ਇਸ ਵਕਤ ਉਸ ਦਿਨ ਦੇਰ ਹੋ ਚੁੱਕੀ ਸੀ, ਇਸ ਲਈ ਉਸਦੇ ਚੇਲਿਆਂ ਨੇ ਕੋਲ ਆ ਕੇ ਕਿਹਾ, “ਇਹ ਇੱਕ ਉਜਾੜ ਜਗ੍ਹਾ ਹੈ ਅਤੇ ਹੁਣ ਬਹੁਤ ਦੇਰ ਹੋ ਚੁੱਕੀ ਹੈ।

36ਲੋਕਾਂ ਨੂੰ ਭੇਜ ਦਿਓ ਤਾਂ ਜੋ ਉਹ ਆਸ-ਪਾਸ ਦੇ ਇਲਾਕਿਆਂ ਅਤੇ ਪਿੰਡਾਂ ਵਿੱਚ ਜਾ ਸਕਣ ਅਤੇ ਆਪਣੇ ਲਈ ਖਾਣ ਨੂੰ ਕੁਝ ਖਰੀਦ ਸਕਣ।”

37ਪਰ ਉਸਨੇ ਜਵਾਬ ਦਿੱਤਾ, “ਤੁਸੀਂ ਉਹਨਾਂ ਨੂੰ ਕੁਝ ਖਾਣ ਲਈ ਦਿਓ।” ਉਹਨਾਂ ਨੇ ਉਸ ਨੂੰ ਕਿਹਾ, “ਇੰਨੇ ਲੋਕਾਂ ਦੇ ਭੋਜਨ ਲਈ ਘੱਟੋ-ਘੱਟ ਦੋ ਸੌ ਦੀਨਾਰ ਖਰਚ ਹੋਣਗੇ। ਕੀ ਤੁਸੀਂ ਚਾਹੁੰਦੇ ਹੋ ਕਿ ਅਸੀਂ ਜਾ ਕੇ ਉਨ੍ਹਾਂ ਲਈ ਇੰਨਾ ਭੋਜਨ ਲਿਆਈਏ?”

38ਯਿਸ਼ੂ ਨੇ ਪੁੱਛਿਆ, “ਤੁਹਾਡੇ ਕੋਲ ਕਿੰਨੀਆਂ ਰੋਟੀਆਂ ਹਨ? ਜਾਓ ਅਤੇ ਵੇਖੋ।” ਜਦੋਂ ਉਹਨਾਂ ਨੇ ਪਤਾ ਕੀਤਾ, ਤਾਂ ਉਹਨਾਂ ਨੇ ਕਿਹਾ, “ਪੰਜ ਰੋਟੀਆਂ ਅਤੇ ਦੋ ਮੱਛੀਆਂ ਹਨ।”

39ਤਦ ਯਿਸ਼ੂ ਨੇ ਲੋਕਾਂ ਨੂੰ ਹਰੀ ਘਾਹ ਉੱਤੇ ਸਮੂਹ ਵਿੱਚ ਬੈਠਣ ਲਈ ਕਿਹਾ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.