ਮਾਰਕਸ 6

ਯਿਸ਼ੂ ਨੇ ਉਹਨਾਂ ਨੂੰ ਕਿਹਾ, “ਇੱਕ ਨਬੀ ਦਾ ਆਪਣੇ ਸ਼ਹਿਰ, ਆਪਣੇ ਰਿਸ਼ਤੇਦਾਰਾਂ ਅਤੇ ਆਪਣੇ ਘਰ ਤੋਂ ਇਲਾਵਾ ਹਰੇਕ ਜਗ੍ਹਾ ਆਦਰ ਹੁੰਦਾ ਹੈ।”

Mark 6:4 (UKJV) But Jesus, said unto them, A prophet is not without honour, but in his own country, and among his own kin, and in his own house.

2ਜਦੋਂ ਸਬਤ ਦਾ ਦਿਨ ਆਇਆ, ਯਿਸ਼ੂ ਨੇ ਪ੍ਰਾਰਥਨਾ ਸਥਾਨ ਵਿੱਚ ਉਪਦੇਸ਼ ਦੇਣਾ ਸ਼ੁਰੂ ਕੀਤਾ ਅਤੇ ਬਹੁਤ ਸਾਰੇ ਲੋਕ ਜਿਨ੍ਹਾਂ ਨੇ ਉਸ ਨੂੰ ਸੁਣਿਆ ਹੈਰਾਨ ਹੋਏ। ਉਹਨਾਂ ਨੇ ਪੁੱਛਿਆ, “ਇਸ ਆਦਮੀ ਨੂੰ ਇਹ ਗੱਲਾਂ ਕਿੱਥੋਂ ਮਿਲੀਆਂ ਹਨ? ਇਹ ਕਿਹੜੀ ਬੁੱਧ ਹੈ ਜੋ ਉਸ ਨੂੰ ਦਿੱਤੀ ਗਈ ਹੈ? ਇਹ ਕਿਸ ਤਰ੍ਹਾਂ ਦੇ ਚਮਤਕਾਰ ਹਨ ਜੋ ਉਹ ਕਰ ਰਿਹਾ ਹੈ?

3ਕੀ ਇਹ ਤਰਖਾਣ ਨਹੀਂ ਹੈ? ਕੀ ਇਹ ਮਰਿਯਮ ਦਾ ਪੁੱਤਰ ਅਤੇ ਯਾਕੋਬ, ਯੋਸੇਸ, ਯਹੂਦਾਹ ਅਤੇ ਸ਼ਿਮਓਨ ਦਾ ਭਰਾ ਨਹੀਂ ਹੈ? ਕੀ ਉਸ ਦੀਆਂਂ ਭੈਣਾਂ ਇੱਥੇ ਸਾਡੇ ਨਾਲ ਨਹੀਂ ਹਨ?” ਇਸ ਉੱਤੇ ਉਨ੍ਹਾਂ ਨੇ ਮਸੀਹ ਯਿਸ਼ੂ ਨੂੰ ਸਵੀਕਾਰ ਨਾ ਕੀਤਾ।

4ਯਿਸ਼ੂ ਨੇ ਉਹਨਾਂ ਨੂੰ ਕਿਹਾ, “ਇੱਕ ਨਬੀ ਦਾ ਆਪਣੇ ਸ਼ਹਿਰ, ਆਪਣੇ ਰਿਸ਼ਤੇਦਾਰਾਂ ਅਤੇ ਆਪਣੇ ਘਰ ਤੋਂ ਇਲਾਵਾ ਹਰੇਕ ਜਗ੍ਹਾ ਆਦਰ ਹੁੰਦਾ ਹੈ।”

5ਉਹ ਉੱਥੇ ਕੋਈ ਚਮਤਕਾਰ ਨਹੀਂ ਕਰ ਸਕੇ ਅਤੇ ਉਸ ਨੇ ਕੁਝ ਬਿਮਾਰ ਲੋਕਾਂ ਉੱਤੇ ਹੱਥ ਰੱਖ ਕੇ ਅਤੇ ਉਹਨਾਂ ਨੂੰ ਚੰਗਾ ਕੀਤਾ।

6ਮਸੀਹ ਯਿਸ਼ੂ ਉਨ੍ਹਾਂ ਦੇ ਅਵਿਸ਼ਵਾਸ ਉੱਤੇ ਬਹੁਤ ਹੈਰਾਨ ਹੋਇਆ। ਤਦ ਯਿਸ਼ੂ ਨੇ ਵੱਖ-ਵੱਖ ਪਿੰਡਾਂ ਵਿੱਚ ਜਾ ਕੇ ਉਪਦੇਸ਼ ਦਿੱਤੇ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.