ਮਾਰਕਸ 6

ਖਾਣ ਤੋਂ ਬਾਅਦ ਚੇਲਿਆਂ ਨੇ ਬਚੇ ਹੋਏ ਮੱਛੀਆਂ ਅਤੇ ਰੋਟੀਆਂ ਦੀਆਂ ਟੁੱਕੜਿਆਂ ਨਾਲ ਬਾਰ੍ਹਾਂ ਟੋਕਰੇ ਭਰੇ ਹੋਏ ਉਠਾਏ।

Mark 6:43 (UKJV) And they took up twelve baskets full of the fragments, and of the fishes.

41ਪੰਜ ਰੋਟੀਆਂ ਅਤੇ ਦੋ ਮੱਛੀਆਂ ਲੈ ਕੇ ਅਤੇ ਸਵਰਗ ਵੱਲ ਵੇਖ ਕੇ ਪਰਮੇਸ਼ਵਰ ਦਾ ਧੰਨਵਾਦ ਕੀਤਾ ਅਤੇ ਰੋਟੀਆਂ ਤੋੜੀਆਂ। ਤਦ ਉਸਨੇ ਉਹਨਾਂ ਨੂੰ ਲੋਕਾਂ ਵਿੱਚ ਵੰਡਣ ਲਈ ਆਪਣੇ ਚੇਲਿਆਂ ਨੂੰ ਦੇ ਦਿੱਤਾ। ਉਸਨੇ ਉਹਨਾਂ ਦੋਵਾਂ ਮੱਛੀਆਂ ਨੂੰ ਉਹਨਾਂ ਸਾਰਿਆਂ ਵਿੱਚ ਵੰਡ ਦਿੱਤਾ।

42ਉਹਨਾਂ ਸਾਰਿਆਂ ਨੇ ਖਾਧਾ ਅਤੇ ਸੰਤੁਸ਼ਟ ਹੋ ਗਏ,

43ਖਾਣ ਤੋਂ ਬਾਅਦ ਚੇਲਿਆਂ ਨੇ ਬਚੇ ਹੋਏ ਮੱਛੀਆਂ ਅਤੇ ਰੋਟੀਆਂ ਦੀਆਂ ਟੁੱਕੜਿਆਂ ਨਾਲ ਬਾਰ੍ਹਾਂ ਟੋਕਰੇ ਭਰੇ ਹੋਏ ਉਠਾਏ।

44ਉਹਨਾਂ ਵਿੱਚ ਖਾਣ ਵਾਲੇ ਆਦਮੀਆਂ ਦੀ ਗਿਣਤੀ ਪੰਜ ਹਜ਼ਾਰ ਸੀ।

45ਤੁਰੰਤ ਯਿਸ਼ੂ ਨੇ ਆਪਣੇ ਚੇਲਿਆਂ ਨੂੰ ਕਿਸ਼ਤੀ ਉੱਤੇ ਚੜ੍ਹਨ ਲਈ ਅਤੇ ਆਪਣੇ ਨਾਲੋਂ ਪਹਿਲਾਂ ਬੈਥਸੈਦਾ ਜਾਣ ਲਈ ਕਿਹਾ, ਜਦ ਤੱਕ ਉਹ ਭੀੜ ਨੂੰ ਵਿਦਾ ਕਰੇ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.