ਮਾਰਕਸ 6

ਤੁਰੰਤ ਯਿਸ਼ੂ ਨੇ ਆਪਣੇ ਚੇਲਿਆਂ ਨੂੰ ਕਿਸ਼ਤੀ ਉੱਤੇ ਚੜ੍ਹਨ ਲਈ ਅਤੇ ਆਪਣੇ ਨਾਲੋਂ ਪਹਿਲਾਂ ਬੈਥਸੈਦਾ ਜਾਣ ਲਈ ਕਿਹਾ, ਜਦ ਤੱਕ ਉਹ ਭੀੜ ਨੂੰ ਵਿਦਾ ਕਰੇ।

Mark 6:45 (UKJV) And immediately he constrained his disciples to get into the ship, and to go to the other side before unto Bethsaida, while he sent away the people.

43ਖਾਣ ਤੋਂ ਬਾਅਦ ਚੇਲਿਆਂ ਨੇ ਬਚੇ ਹੋਏ ਮੱਛੀਆਂ ਅਤੇ ਰੋਟੀਆਂ ਦੀਆਂ ਟੁੱਕੜਿਆਂ ਨਾਲ ਬਾਰ੍ਹਾਂ ਟੋਕਰੇ ਭਰੇ ਹੋਏ ਉਠਾਏ।

44ਉਹਨਾਂ ਵਿੱਚ ਖਾਣ ਵਾਲੇ ਆਦਮੀਆਂ ਦੀ ਗਿਣਤੀ ਪੰਜ ਹਜ਼ਾਰ ਸੀ।

45ਤੁਰੰਤ ਯਿਸ਼ੂ ਨੇ ਆਪਣੇ ਚੇਲਿਆਂ ਨੂੰ ਕਿਸ਼ਤੀ ਉੱਤੇ ਚੜ੍ਹਨ ਲਈ ਅਤੇ ਆਪਣੇ ਨਾਲੋਂ ਪਹਿਲਾਂ ਬੈਥਸੈਦਾ ਜਾਣ ਲਈ ਕਿਹਾ, ਜਦ ਤੱਕ ਉਹ ਭੀੜ ਨੂੰ ਵਿਦਾ ਕਰੇ।

46ਉਹਨਾਂ ਨੂੰ ਛੱਡਣ ਤੋਂ ਬਾਅਦ, ਉਹ ਪ੍ਰਾਰਥਨਾ ਕਰਨ ਲਈ ਪਹਾੜ ਉੱਤੇ ਚਲਾ ਗਿਆ।

47ਬਾਅਦ ਵਿੱਚ ਉਸ ਰਾਤ, ਕਿਸ਼ਤੀ ਝੀਲ ਦੇ ਵਿੱਚਕਾਰ ਸੀ ਅਤੇ ਉਹ ਜ਼ਮੀਨ ਉੱਤੇ ਇਕੱਲਾ ਸੀ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.