3ਕੀ ਇਹ ਤਰਖਾਣ ਨਹੀਂ ਹੈ? ਕੀ ਇਹ ਮਰਿਯਮ ਦਾ ਪੁੱਤਰ ਅਤੇ ਯਾਕੋਬ, ਯੋਸੇਸ, ਯਹੂਦਾਹ ਅਤੇ ਸ਼ਿਮਓਨ ਦਾ ਭਰਾ ਨਹੀਂ ਹੈ? ਕੀ ਉਸ ਦੀਆਂਂ ਭੈਣਾਂ ਇੱਥੇ ਸਾਡੇ ਨਾਲ ਨਹੀਂ ਹਨ?” ਇਸ ਉੱਤੇ ਉਨ੍ਹਾਂ ਨੇ ਮਸੀਹ ਯਿਸ਼ੂ ਨੂੰ ਸਵੀਕਾਰ ਨਾ ਕੀਤਾ।
4ਯਿਸ਼ੂ ਨੇ ਉਹਨਾਂ ਨੂੰ ਕਿਹਾ, “ਇੱਕ ਨਬੀ ਦਾ ਆਪਣੇ ਸ਼ਹਿਰ, ਆਪਣੇ ਰਿਸ਼ਤੇਦਾਰਾਂ ਅਤੇ ਆਪਣੇ ਘਰ ਤੋਂ ਇਲਾਵਾ ਹਰੇਕ ਜਗ੍ਹਾ ਆਦਰ ਹੁੰਦਾ ਹੈ।”
5ਉਹ ਉੱਥੇ ਕੋਈ ਚਮਤਕਾਰ ਨਹੀਂ ਕਰ ਸਕੇ ਅਤੇ ਉਸ ਨੇ ਕੁਝ ਬਿਮਾਰ ਲੋਕਾਂ ਉੱਤੇ ਹੱਥ ਰੱਖ ਕੇ ਅਤੇ ਉਹਨਾਂ ਨੂੰ ਚੰਗਾ ਕੀਤਾ।
6ਮਸੀਹ ਯਿਸ਼ੂ ਉਨ੍ਹਾਂ ਦੇ ਅਵਿਸ਼ਵਾਸ ਉੱਤੇ ਬਹੁਤ ਹੈਰਾਨ ਹੋਇਆ। ਤਦ ਯਿਸ਼ੂ ਨੇ ਵੱਖ-ਵੱਖ ਪਿੰਡਾਂ ਵਿੱਚ ਜਾ ਕੇ ਉਪਦੇਸ਼ ਦਿੱਤੇ।
7ਯਿਸ਼ੂ ਨੇ ਬਾਰ੍ਹਾਂ ਚੇਲਿਆਂ ਨੂੰ ਬੁਲਾਇਆ ਅਤੇ ਉਨ੍ਹਾਂ ਨੂੰ ਦੋ-ਦੋ ਕਰ ਕੇ ਭੇਜਿਆ ਅਤੇ ਉਹਨਾਂ ਨੂੰ ਅਸ਼ੁੱਧ ਆਤਮਾਵਾਂ ਉੱਤੇ ਅਧਿਕਾਰ ਦਿੱਤਾ।