ਮਾਰਕਸ 7

ਇਸ ਲਈ ਤੁਸੀਂ ਆਪਣੀ ਰੀਤ ਦੁਆਰਾ ਪਰਮੇਸ਼ਵਰ ਦੇ ਵਚਨ ਨੂੰ ਟਾਲ ਦੇ ਹੋ ਜੋ ਤੁਸੀਂ ਹੋਰਨਾਂ ਨੂੰ ਸੌਂਪ ਦਿੱਤਾ ਹੈ ਅਤੇ ਤੁਸੀਂ ਇਸ ਤਰ੍ਹਾਂ ਬਹੁਤ ਸਾਰੀਆਂ ਚੀਜ਼ਾਂ ਕਰਦੇ ਹੋ।”

Mark 7:13 (UKJV) Making the word of God of no effect through your tradition, which all of you have delivered: and many such like things do all of you.

11ਪਰ ਤੁਸੀਂ ਆਖਦੇ ਹੋ, ‘ਕਿ ਜੇਕਰ ਕੋਈ ਆਪਣੇ ਪਿਤਾ ਜਾਂ ਮਾਤਾ ਨੂੰ ਕਹੇ, ਮੇਰੇ ਵੱਲੋਂ ਤੁਹਾਨੂੰ ਜੋ ਕੁਝ ਲਾਭ ਹੋ ਸਕਦਾ ਸੀ ਉਹ “ਕੁਰਬਾਨ” ਅਰਥਾਤ ਉਹ ਪਰਮੇਸ਼ਵਰ ਨੂੰ ਭੇਂਟ ਚੜ੍ਹਾਇਆ ਗਿਆ ਹੈ।’

12ਇਸ ਦੁਆਰਾ ਤੁਸੀਂ ਉਸਨੂੰ ਉਸਦੇ ਪਿਤਾ ਅਤੇ ਉਸਦੀ ਮਾਂ ਲਈ ਕੁਝ ਨਹੀਂ ਕਰਨ ਦਿੰਦੇ।

13ਇਸ ਲਈ ਤੁਸੀਂ ਆਪਣੀ ਰੀਤ ਦੁਆਰਾ ਪਰਮੇਸ਼ਵਰ ਦੇ ਵਚਨ ਨੂੰ ਟਾਲ ਦੇ ਹੋ ਜੋ ਤੁਸੀਂ ਹੋਰਨਾਂ ਨੂੰ ਸੌਂਪ ਦਿੱਤਾ ਹੈ ਅਤੇ ਤੁਸੀਂ ਇਸ ਤਰ੍ਹਾਂ ਬਹੁਤ ਸਾਰੀਆਂ ਚੀਜ਼ਾਂ ਕਰਦੇ ਹੋ।”

14ਤਦ ਯਿਸ਼ੂ ਨੇ ਭੀੜ ਨੂੰ ਆਪਣੇ ਕੋਲ ਬੁਲਾਇਆ ਅਤੇ ਕਿਹਾ, “ਤੁਸੀਂ ਹਰ ਕੋਈ ਮੇਰੀ ਗੱਲ ਸੁਣੋ ਅਤੇ ਸਮਝੋ।

15ਇਹੋ ਜਿਹੀ ਕੋਈ ਚੀਜ਼ ਨਹੀਂ ਹੈ ਜਿਹੜੀ ਮਨੁੱਖ ਦੇ ਬਾਹਰੋਂ ਉਹ ਦੇ ਅੰਦਰ ਜਾ ਕੇ ਉਹ ਨੂੰ ਅਸ਼ੁੱਧ ਕਰ ਸਕੇ। ਪਰ ਜਿਹੜੀਆਂ ਚੀਜ਼ਾਂ ਉਹ ਦੇ ਅੰਦਰੋਂ ਨਿੱਕਲਦੀਆਂ ਹਨ ਓਹੋ ਉਸ ਨੂੰ ਅਸ਼ੁੱਧ ਕਰਦੀਆਂ ਹਨ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.