12ਇਸ ਦੁਆਰਾ ਤੁਸੀਂ ਉਸਨੂੰ ਉਸਦੇ ਪਿਤਾ ਅਤੇ ਉਸਦੀ ਮਾਂ ਲਈ ਕੁਝ ਨਹੀਂ ਕਰਨ ਦਿੰਦੇ।
13ਇਸ ਲਈ ਤੁਸੀਂ ਆਪਣੀ ਰੀਤ ਦੁਆਰਾ ਪਰਮੇਸ਼ਵਰ ਦੇ ਵਚਨ ਨੂੰ ਟਾਲ ਦੇ ਹੋ ਜੋ ਤੁਸੀਂ ਹੋਰਨਾਂ ਨੂੰ ਸੌਂਪ ਦਿੱਤਾ ਹੈ ਅਤੇ ਤੁਸੀਂ ਇਸ ਤਰ੍ਹਾਂ ਬਹੁਤ ਸਾਰੀਆਂ ਚੀਜ਼ਾਂ ਕਰਦੇ ਹੋ।”
14ਤਦ ਯਿਸ਼ੂ ਨੇ ਭੀੜ ਨੂੰ ਆਪਣੇ ਕੋਲ ਬੁਲਾਇਆ ਅਤੇ ਕਿਹਾ, “ਤੁਸੀਂ ਹਰ ਕੋਈ ਮੇਰੀ ਗੱਲ ਸੁਣੋ ਅਤੇ ਸਮਝੋ।
15ਇਹੋ ਜਿਹੀ ਕੋਈ ਚੀਜ਼ ਨਹੀਂ ਹੈ ਜਿਹੜੀ ਮਨੁੱਖ ਦੇ ਬਾਹਰੋਂ ਉਹ ਦੇ ਅੰਦਰ ਜਾ ਕੇ ਉਹ ਨੂੰ ਅਸ਼ੁੱਧ ਕਰ ਸਕੇ। ਪਰ ਜਿਹੜੀਆਂ ਚੀਜ਼ਾਂ ਉਹ ਦੇ ਅੰਦਰੋਂ ਨਿੱਕਲਦੀਆਂ ਹਨ ਓਹੋ ਉਸ ਨੂੰ ਅਸ਼ੁੱਧ ਕਰਦੀਆਂ ਹਨ।
16ਜਿਸ ਦੇ ਸੁਣਨ ਦੇ ਕੰਨ ਹੋਣ, ਉਹ ਸੁਣੇ।”