ਮਾਰਕਸ 7

ਜਿਸ ਦੇ ਸੁਣਨ ਦੇ ਕੰਨ ਹੋਣ, ਉਹ ਸੁਣੇ।”

Mark 7:16 (UKJV) If any man have ears to hear, let him hear.

14ਤਦ ਯਿਸ਼ੂ ਨੇ ਭੀੜ ਨੂੰ ਆਪਣੇ ਕੋਲ ਬੁਲਾਇਆ ਅਤੇ ਕਿਹਾ, “ਤੁਸੀਂ ਹਰ ਕੋਈ ਮੇਰੀ ਗੱਲ ਸੁਣੋ ਅਤੇ ਸਮਝੋ।

15ਇਹੋ ਜਿਹੀ ਕੋਈ ਚੀਜ਼ ਨਹੀਂ ਹੈ ਜਿਹੜੀ ਮਨੁੱਖ ਦੇ ਬਾਹਰੋਂ ਉਹ ਦੇ ਅੰਦਰ ਜਾ ਕੇ ਉਹ ਨੂੰ ਅਸ਼ੁੱਧ ਕਰ ਸਕੇ। ਪਰ ਜਿਹੜੀਆਂ ਚੀਜ਼ਾਂ ਉਹ ਦੇ ਅੰਦਰੋਂ ਨਿੱਕਲਦੀਆਂ ਹਨ ਓਹੋ ਉਸ ਨੂੰ ਅਸ਼ੁੱਧ ਕਰਦੀਆਂ ਹਨ।

16ਜਿਸ ਦੇ ਸੁਣਨ ਦੇ ਕੰਨ ਹੋਣ, ਉਹ ਸੁਣੇ।”

17ਜਦੋਂ ਉਹ ਭੀੜ ਨੂੰ ਛੱਡ ਕੇ ਘਰ ਦੇ ਅੰਦਰ ਗਏ, ਉਹ ਦੇ ਚੇਲਿਆਂ ਨੇ ਉਸ ਨੂੰ ਇਸ ਦ੍ਰਿਸ਼ਟਾਂਤ ਬਾਰੇ ਪੁੱਛਿਆ।

18ਯਿਸ਼ੂ ਨੇ ਉਹਨਾਂ ਨੂੰ ਪੁੱਛਿਆ, “ਕੀ ਤੁਸੀਂ ਅਜਿਹੇ ਨਿਰਬੁੱਧ ਹੋ? ਕੀ ਤੁਸੀਂ ਨਹੀਂ ਸਮਝਦੇ ਕਿ ਜੋ ਕੁਝ ਬਾਹਰੋਂ ਮਨੁੱਖ ਦੇ ਅੰਦਰ ਜਾਂਦਾ ਹੈ ਉਹ ਉਸ ਨੂੰ ਅਸ਼ੁੱਧ ਨਹੀਂ ਕਰ ਸਕਦਾ?

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.