ਮਾਰਕਸ 7

ਅਤੇ ਉਹਨਾਂ ਨੇ ਯਿਸ਼ੂ ਦੇ ਕੁਝ ਚੇਲਿਆਂ ਨੂੰ ਬਿਨਾਂ ਹੱਥ ਧੋਤੇ ਰੋਟੀ ਖਾਂਦੇ ਵੇਖਿਆ ਜੋ ਕਿ ਰੀਤ ਅਨੁਸਾਰ ਅਸ਼ੁੱਧ ਸੀ।

Mark 7:2 (UKJV) And when they saw some of his disciples eat bread with defiled, that is to say, with unwashed, hands, they found fault.

1ਯੇਰੂਸ਼ਲੇਮ ਨਗਰ ਤੋਂ ਫ਼ਰੀਸੀ ਅਤੇ ਕੁਝ ਨੇਮ ਦੇ ਉਪਦੇਸ਼ਕ ਯਿਸ਼ੂ ਕੋਲ ਆ ਕੇ ਇਕੱਠੇ ਹੋਏ।

2ਅਤੇ ਉਹਨਾਂ ਨੇ ਯਿਸ਼ੂ ਦੇ ਕੁਝ ਚੇਲਿਆਂ ਨੂੰ ਬਿਨਾਂ ਹੱਥ ਧੋਤੇ ਰੋਟੀ ਖਾਂਦੇ ਵੇਖਿਆ ਜੋ ਕਿ ਰੀਤ ਅਨੁਸਾਰ ਅਸ਼ੁੱਧ ਸੀ।

3ਸਾਰੇ ਯਹੂਦੀ ਅਤੇ ਵਿਸ਼ੇਸ਼ ਕਰਕੇ ਫ਼ਰੀਸੀ ਉਦੋਂ ਤੱਕ ਨਹੀਂ ਖਾਂਦੇ ਜਦੋਂ ਤੱਕ ਉਹ ਬਜ਼ੁਰਗਾਂ ਦੀ ਰੀਤ ਦੇ ਅਨੁਸਾਰ ਆਪਣੇ ਹੱਥਾਂ ਨੂੰ ਨਾ ਧੋ ਲੈਣ।

4ਜਦੋਂ ਉਹ ਬਾਜ਼ਾਰ ਤੋਂ ਆਉਂਦੇ ਹਨ ਉਹ ਉਦੋਂ ਤੱਕ ਨਹੀਂ ਖਾਂਦੇ ਜਦੋਂ ਤੱਕ ਉਹ ਰੀਤ ਅਨੁਸਾਰ ਹੱਥ ਧੋਕੇ ਸ਼ੁੱਧ ਨਾ ਹੋ ਲੈਣ ਅਤੇ ਹੋਰ ਵੀ ਕਈ ਗੱਲਾਂ ਹਨ ਜਿਹੜੀਆਂ ਉਹਨਾਂ ਨੇ ਮੰਨਣ ਲਈ ਕਬੂਲ ਕੀਤੀਆਂ ਹਨ ਜਿਵੇਂ ਕਟੋਰਿਆਂ, ਘੜਿਆਂ ਅਤੇ ਪਿੱਤਲ ਦੇ ਭਾਂਡਿਆਂ ਦਾ ਧੋਣਾ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.