19ਕਿਉਂਕਿ ਭੋਜਨ ਉਹਨਾਂ ਦੇ ਦਿਲ ਵਿੱਚ ਨਹੀਂ ਜਾਂਦਾ, ਪਰ ਉਹਨਾਂ ਦੇ ਪੇਟ ਵਿੱਚ ਜਾਂਦਾ ਹੈ ਅਤੇ ਫਿਰ ਸਰੀਰ ਵਿੱਚੋਂ ਬਾਹਰ ਆਉਂਦਾ ਹੈ।” ਇਸ ਰਾਹੀ, ਯਿਸ਼ੂ ਨੇ ਸਾਰੇ ਭੋਜਨ ਨੂੰ ਸ਼ੁੱਧ ਆਖਿਆ।
20ਉਸ ਨੇ ਅੱਗੇ ਕਿਹਾ: “ਜੋ ਕੁਝ ਮਨੁੱਖ ਦੇ ਵਿੱਚੋਂ ਨਿੱਕਲਦਾ ਹੈ ਉਹੀ ਹੈ ਜੋ ਉਸਨੂੰ ਅਸ਼ੁੱਧ ਬਣਾਉਂਦਾ ਹੈ।
21ਇਹ ਕਿਸੇ ਵਿਅਕਤੀ ਦੇ ਦਿਲ ਵਿੱਚੋਂ ਹੀ ਬੁਰੇ ਖ਼ਿਆਲ, ਹਰਾਮਕਾਰੀ, ਚੋਰੀ, ਖੂਨ,
22ਵਿਭਚਾਰ, ਲਾਲਚ, ਬੁਰਾਈ, ਧੋਖੇ, ਅਸ਼ਲੀਲਤਾ, ਈਰਖਾ, ਬਦਨਾਮੀ, ਹੰਕਾਰ ਅਤੇ ਮੂਰਖਤਾ ਨਿੱਕਲਦੇ ਹਨ।
23ਇਹ ਸਾਰੀਆਂ ਬੁਰਾਈਆਂ ਅੰਦਰੋਂ ਆਉਂਦੀਆਂ ਹਨ ਅਤੇ ਵਿਅਕਤੀ ਨੂੰ ਅਸ਼ੁੱਧ ਕਰਦਿਆਂ ਹਨ।”