ਮਾਰਕਸ 7

ਵਿਭਚਾਰ, ਲਾਲਚ, ਬੁਰਾਈ, ਧੋਖੇ, ਅਸ਼ਲੀਲਤਾ, ਈਰਖਾ, ਬਦਨਾਮੀ, ਹੰਕਾਰ ਅਤੇ ਮੂਰਖਤਾ ਨਿੱਕਲਦੇ ਹਨ।

Mark 7:22 (UKJV) Thefts, covetousness, wickedness, deceit, lasciviousness, an evil eye, blasphemy, pride, foolishness:

20ਉਸ ਨੇ ਅੱਗੇ ਕਿਹਾ: “ਜੋ ਕੁਝ ਮਨੁੱਖ ਦੇ ਵਿੱਚੋਂ ਨਿੱਕਲਦਾ ਹੈ ਉਹੀ ਹੈ ਜੋ ਉਸਨੂੰ ਅਸ਼ੁੱਧ ਬਣਾਉਂਦਾ ਹੈ।

21ਇਹ ਕਿਸੇ ਵਿਅਕਤੀ ਦੇ ਦਿਲ ਵਿੱਚੋਂ ਹੀ ਬੁਰੇ ਖ਼ਿਆਲ, ਹਰਾਮਕਾਰੀ, ਚੋਰੀ, ਖੂਨ,

22ਵਿਭਚਾਰ, ਲਾਲਚ, ਬੁਰਾਈ, ਧੋਖੇ, ਅਸ਼ਲੀਲਤਾ, ਈਰਖਾ, ਬਦਨਾਮੀ, ਹੰਕਾਰ ਅਤੇ ਮੂਰਖਤਾ ਨਿੱਕਲਦੇ ਹਨ।

23ਇਹ ਸਾਰੀਆਂ ਬੁਰਾਈਆਂ ਅੰਦਰੋਂ ਆਉਂਦੀਆਂ ਹਨ ਅਤੇ ਵਿਅਕਤੀ ਨੂੰ ਅਸ਼ੁੱਧ ਕਰਦਿਆਂ ਹਨ।”

24ਯਿਸ਼ੂ ਉਸ ਜਗ੍ਹਾ ਨੂੰ ਛੱਡ ਕੇ ਸੋਰ ਦੀਆਂਂ ਹੱਦਾਂ ਵਿੱਚ ਆਏ, ਉਹ ਇੱਕ ਘਰ ਵਿੱਚ ਦਾਖਲ ਹੋਇਆ ਅਤੇ ਉਹ ਨਹੀਂ ਚਾਹੁੰਦਾ ਸੀ ਕਿ ਕੋਈ ਇਸ ਨੂੰ ਜਾਣੇ; ਫਿਰ ਵੀ ਉਹ ਆਪਣੀ ਮੌਜੂਦਗੀ ਨੂੰ ਗੁਪਤ ਨਹੀਂ ਰੱਖ ਸਕਿਆ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.