ਮਾਰਕਸ 7

ਉਹ ਔਰਤ ਯੂਨਾਨ ਤੋਂ ਸੀ ਅਤੇ ਸੂਰੋਫੈਨਿਕੀ ਵਿੱਚ ਜੰਮੀ ਸੀ। ਉਸਨੇ ਯਿਸ਼ੂ ਨੂੰ ਬੇਨਤੀ ਕੀਤੀ ਕਿ ਉਹ ਉਸਦੀ ਧੀ ਵਿੱਚੋਂ ਦੁਸ਼ਟ ਆਤਮਾ ਨੂੰ ਕੱਢੇ।

Mark 7:26 (UKJV) The woman was a Greek, a Syrophenician by nation; and she besought him that he would cast forth the devil out of her daughter.

24ਯਿਸ਼ੂ ਉਸ ਜਗ੍ਹਾ ਨੂੰ ਛੱਡ ਕੇ ਸੋਰ ਦੀਆਂਂ ਹੱਦਾਂ ਵਿੱਚ ਆਏ, ਉਹ ਇੱਕ ਘਰ ਵਿੱਚ ਦਾਖਲ ਹੋਇਆ ਅਤੇ ਉਹ ਨਹੀਂ ਚਾਹੁੰਦਾ ਸੀ ਕਿ ਕੋਈ ਇਸ ਨੂੰ ਜਾਣੇ; ਫਿਰ ਵੀ ਉਹ ਆਪਣੀ ਮੌਜੂਦਗੀ ਨੂੰ ਗੁਪਤ ਨਹੀਂ ਰੱਖ ਸਕਿਆ।

25ਅਸਲ ਵਿੱਚ, ਉਸ ਬਾਰੇ ਸੁਣਦੇ ਹੀ, ਇੱਕ ਔਰਤ ਜਿਸ ਦੀ ਛੋਟੀ ਜਿਹੀ ਧੀ ਨੂੰ ਦੁਸ਼ਟ ਆਤਮਾ ਚਿੰਬੜੀ ਹੋਈ ਸੀ, ਉਹ ਆਈ ਅਤੇ ਉਸ ਦੇ ਚਰਨਾਂ ਤੇ ਡਿੱਗ ਪਈ।

26ਉਹ ਔਰਤ ਯੂਨਾਨ ਤੋਂ ਸੀ ਅਤੇ ਸੂਰੋਫੈਨਿਕੀ ਵਿੱਚ ਜੰਮੀ ਸੀ। ਉਸਨੇ ਯਿਸ਼ੂ ਨੂੰ ਬੇਨਤੀ ਕੀਤੀ ਕਿ ਉਹ ਉਸਦੀ ਧੀ ਵਿੱਚੋਂ ਦੁਸ਼ਟ ਆਤਮਾ ਨੂੰ ਕੱਢੇ।

27ਯਿਸ਼ੂ ਨੇ ਉਸਨੂੰ ਕਿਹਾ, “ਪਹਿਲਾਂ ਬੱਚਿਆਂ ਨੂੰ ਉਹ ਸਭ ਖਾਣ ਦਿਓ ਜੋ ਉਹ ਚਾਹੁੰਦੇ ਹਨ, ਕਿਉਂਕਿ ਬੱਚਿਆਂ ਦੀ ਰੋਟੀ ਲੈ ਕੇ ਕੁੱਤਿਆਂ ਅੱਗੇ ਸੁੱਟਣਾ ਸਹੀ ਨਹੀਂ ਹੈ।”

28ਉਸਨੇ ਯਿਸ਼ੂ ਨੂੰ ਜਵਾਬ ਦਿੱਤਾ, “ਸੱਚ ਹੈ ਪ੍ਰਭੂ ਜੀ, ਪਰ ਬੱਚਿਆਂ ਦੇ ਮੇਜ਼ ਤੋਂ ਡਿੱਗਣ ਵਾਲੇ ਟੁਕੜਿਆਂ ਨਾਲ ਕੁੱਤੇ ਵੀ ਆਪਣਾ ਪੇਟ ਭਰਦੇ ਹਨ।”

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.