27ਯਿਸ਼ੂ ਨੇ ਉਸਨੂੰ ਕਿਹਾ, “ਪਹਿਲਾਂ ਬੱਚਿਆਂ ਨੂੰ ਉਹ ਸਭ ਖਾਣ ਦਿਓ ਜੋ ਉਹ ਚਾਹੁੰਦੇ ਹਨ, ਕਿਉਂਕਿ ਬੱਚਿਆਂ ਦੀ ਰੋਟੀ ਲੈ ਕੇ ਕੁੱਤਿਆਂ ਅੱਗੇ ਸੁੱਟਣਾ ਸਹੀ ਨਹੀਂ ਹੈ।”
28ਉਸਨੇ ਯਿਸ਼ੂ ਨੂੰ ਜਵਾਬ ਦਿੱਤਾ, “ਸੱਚ ਹੈ ਪ੍ਰਭੂ ਜੀ, ਪਰ ਬੱਚਿਆਂ ਦੇ ਮੇਜ਼ ਤੋਂ ਡਿੱਗਣ ਵਾਲੇ ਟੁਕੜਿਆਂ ਨਾਲ ਕੁੱਤੇ ਵੀ ਆਪਣਾ ਪੇਟ ਭਰਦੇ ਹਨ।”
29ਤਦ ਯਿਸ਼ੂ ਨੇ ਉਸਨੂੰ ਕਿਹਾ, “ਆਪਣੇ ਘਰ ਜਾ ਕਿਉਂ ਜੋ ਤੇਰੇ ਇਸ ਜਵਾਬ ਦੇ ਕਾਰਨ ਦੁਸ਼ਟ ਆਤਮਾ ਨੇ ਤੇਰੀ ਧੀ ਨੂੰ ਛੱਡ ਦਿੱਤਾ ਹੈ।”
30ਉਹ ਘਰ ਗਈ ਅਤੇ ਆਪਣੀ ਧੀ ਨੂੰ ਬਿਸਤਰੇ ਤੇ ਪਿਆ ਵੇਖਿਆ ਅਤੇ ਦੁਸ਼ਟ ਆਤਮਾ ਉਸ ਨੂੰ ਛੱਡ ਕੇ ਜਾ ਚੁੱਕੀ ਸੀ।
31ਤਦ ਯਿਸ਼ੂ ਸੋਰ ਨੂੰ ਛੱਡ ਅਤੇ ਸਿਦੋਨ ਨੂੰ ਹੁੰਦੇ ਹੋਇਆ ਗਲੀਲ ਦੀ ਝੀਲ ਤੇ ਆਏ ਜੋ ਡੇਕਾਪੋਲਿਸ ਦੇ ਖੇਤਰ ਵਿੱਚ ਸੀ।