ਮਾਰਕਸ 7

ਕੁਝ ਲੋਕ ਉਸ ਕੋਲ ਇੱਕ ਆਦਮੀ ਨੂੰ ਲਿਆਏ ਜੋ ਕਿ ਬੋਲਾ ਸੀ ਅਤੇ ਮੁਸ਼ਕਿਲ ਨਾਲ ਗੱਲ ਕਰ ਸਕਦਾ ਸੀ ਅਤੇ ਉਹਨਾਂ ਨੇ ਯਿਸ਼ੂ ਨੂੰ ਬੇਨਤੀ ਕੀਤੀ ਕਿ ਉਹ ਉਸ ਉੱਤੇ ਆਪਣਾ ਹੱਥ ਰੱਖੇ।

Mark 7:32 (UKJV) And they bring unto him one that was deaf, and had an barrier in his speech; and they plead to him to put his hand upon him.

30ਉਹ ਘਰ ਗਈ ਅਤੇ ਆਪਣੀ ਧੀ ਨੂੰ ਬਿਸਤਰੇ ਤੇ ਪਿਆ ਵੇਖਿਆ ਅਤੇ ਦੁਸ਼ਟ ਆਤਮਾ ਉਸ ਨੂੰ ਛੱਡ ਕੇ ਜਾ ਚੁੱਕੀ ਸੀ।

31ਤਦ ਯਿਸ਼ੂ ਸੋਰ ਨੂੰ ਛੱਡ ਅਤੇ ਸਿਦੋਨ ਨੂੰ ਹੁੰਦੇ ਹੋਇਆ ਗਲੀਲ ਦੀ ਝੀਲ ਤੇ ਆਏ ਜੋ ਡੇਕਾਪੋਲਿਸ ਦੇ ਖੇਤਰ ਵਿੱਚ ਸੀ।

32ਕੁਝ ਲੋਕ ਉਸ ਕੋਲ ਇੱਕ ਆਦਮੀ ਨੂੰ ਲਿਆਏ ਜੋ ਕਿ ਬੋਲਾ ਸੀ ਅਤੇ ਮੁਸ਼ਕਿਲ ਨਾਲ ਗੱਲ ਕਰ ਸਕਦਾ ਸੀ ਅਤੇ ਉਹਨਾਂ ਨੇ ਯਿਸ਼ੂ ਨੂੰ ਬੇਨਤੀ ਕੀਤੀ ਕਿ ਉਹ ਉਸ ਉੱਤੇ ਆਪਣਾ ਹੱਥ ਰੱਖੇ।

33ਭੀੜ ਤੋਂ ਦੂਰ ਉਸ ਨੂੰ ਇੱਕ ਪਾਸੇ ਲਿਜਾ ਕੇ ਯਿਸ਼ੂ ਨੇ ਆਪਣੀਆਂ ਉਂਗਲਾਂ ਉਸ ਦੇ ਕੰਨਾਂ ਵਿੱਚ ਪਾਈਆਂ। ਤਦ ਉਸਨੇ ਥੁੱਕਿਆ ਅਤੇ ਉਸਦੀ ਜੀਭ ਨੂੰ ਛੂਹਿਆ।

34ਉਸਨੇ ਅਕਾਸ਼ ਵੱਲ ਵੇਖ ਕੇ ਹਾਉਕਾ ਭਰਿਆ ਅਤੇ ਉਸਨੂੰ ਕਿਹਾ, “ਇਫ਼ਫ਼ਾਥਾ!” ਜਿਸਦਾ ਅਰਥ ਹੈ ਖੁੱਲ੍ਹ ਜਾ!

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.