34ਉਸਨੇ ਅਕਾਸ਼ ਵੱਲ ਵੇਖ ਕੇ ਹਾਉਕਾ ਭਰਿਆ ਅਤੇ ਉਸਨੂੰ ਕਿਹਾ, “ਇਫ਼ਫ਼ਾਥਾ!” ਜਿਸਦਾ ਅਰਥ ਹੈ ਖੁੱਲ੍ਹ ਜਾ!
35ਇਹ ਸੁਣ ਕੇ ਮਨੁੱਖ ਦੇ ਕੰਨ ਖੁਲ੍ਹ ਗਏ, ਉਸਦੀ ਜੀਭ ਦਾ ਅਟਕਣਾ ਜਾਂਦਾ ਰਿਹਾ ਅਤੇ ਉਹ ਸਾਫ਼ ਤੌਰ ਤੇ ਬੋਲਣ ਲੱਗਾ।
36ਯਿਸ਼ੂ ਨੇ ਉਹਨਾਂ ਨੂੰ ਕਿਹਾ ਕਿ ਉਹ ਕਿਸੇ ਨੂੰ ਨਾ ਦੱਸਣ। ਪਰ ਜਿੰਨਾ ਜ਼ਿਆਦਾ ਉਸਨੇ ਅਜਿਹਾ ਕਿਹਾ, ਉਨ੍ਹਾਂ ਜ਼ਿਆਦਾ ਉਹ ਇਸ ਬਾਰੇ ਗੱਲਾਂ ਕਰਦੇ ਰਹੇ।
37ਲੋਕ ਹੈਰਾਨ ਹੋ ਕੇ ਕਹਿਣ ਲੱਗੇ ਕਿ, “ਉਹ ਜੋ ਵੀ ਕਰਦਾ ਹੈ ਸਭ ਕੁਝ ਭਲਾ ਹੀ ਕਰਦਾ ਹੈ, ਉਹ ਬੋਲਿਆਂ ਨੂੰ ਸੁਣਨ ਦੀ ਅਤੇ ਗੂੰਗਿਆਂ ਨੂੰ ਬੋਲਣ ਦੀ ਸ਼ਕਤੀ ਦਿੰਦਾ ਹੈ।”