ਮਾਰਕਸ 7

ਜਦੋਂ ਉਹ ਬਾਜ਼ਾਰ ਤੋਂ ਆਉਂਦੇ ਹਨ ਉਹ ਉਦੋਂ ਤੱਕ ਨਹੀਂ ਖਾਂਦੇ ਜਦੋਂ ਤੱਕ ਉਹ ਰੀਤ ਅਨੁਸਾਰ ਹੱਥ ਧੋਕੇ ਸ਼ੁੱਧ ਨਾ ਹੋ ਲੈਣ ਅਤੇ ਹੋਰ ਵੀ ਕਈ ਗੱਲਾਂ ਹਨ ਜਿਹੜੀਆਂ ਉਹਨਾਂ ਨੇ ਮੰਨਣ ਲਈ ਕਬੂਲ ਕੀਤੀਆਂ ਹਨ ਜਿਵੇਂ ਕਟੋਰਿਆਂ, ਘੜਿਆਂ ਅਤੇ ਪਿੱਤਲ ਦੇ ਭਾਂਡਿਆਂ ਦਾ ਧੋਣਾ।

Mark 7:4 (UKJV) And when they come from the market, except they wash, they eat not. And many other things there be, which they have received to hold, as the washing of cups, and pots, brazen vessels, and of tables.

2ਅਤੇ ਉਹਨਾਂ ਨੇ ਯਿਸ਼ੂ ਦੇ ਕੁਝ ਚੇਲਿਆਂ ਨੂੰ ਬਿਨਾਂ ਹੱਥ ਧੋਤੇ ਰੋਟੀ ਖਾਂਦੇ ਵੇਖਿਆ ਜੋ ਕਿ ਰੀਤ ਅਨੁਸਾਰ ਅਸ਼ੁੱਧ ਸੀ।

3ਸਾਰੇ ਯਹੂਦੀ ਅਤੇ ਵਿਸ਼ੇਸ਼ ਕਰਕੇ ਫ਼ਰੀਸੀ ਉਦੋਂ ਤੱਕ ਨਹੀਂ ਖਾਂਦੇ ਜਦੋਂ ਤੱਕ ਉਹ ਬਜ਼ੁਰਗਾਂ ਦੀ ਰੀਤ ਦੇ ਅਨੁਸਾਰ ਆਪਣੇ ਹੱਥਾਂ ਨੂੰ ਨਾ ਧੋ ਲੈਣ।

4ਜਦੋਂ ਉਹ ਬਾਜ਼ਾਰ ਤੋਂ ਆਉਂਦੇ ਹਨ ਉਹ ਉਦੋਂ ਤੱਕ ਨਹੀਂ ਖਾਂਦੇ ਜਦੋਂ ਤੱਕ ਉਹ ਰੀਤ ਅਨੁਸਾਰ ਹੱਥ ਧੋਕੇ ਸ਼ੁੱਧ ਨਾ ਹੋ ਲੈਣ ਅਤੇ ਹੋਰ ਵੀ ਕਈ ਗੱਲਾਂ ਹਨ ਜਿਹੜੀਆਂ ਉਹਨਾਂ ਨੇ ਮੰਨਣ ਲਈ ਕਬੂਲ ਕੀਤੀਆਂ ਹਨ ਜਿਵੇਂ ਕਟੋਰਿਆਂ, ਘੜਿਆਂ ਅਤੇ ਪਿੱਤਲ ਦੇ ਭਾਂਡਿਆਂ ਦਾ ਧੋਣਾ।

5ਇਸ ਲਈ ਫ਼ਰੀਸੀਆਂ ਅਤੇ ਨੇਮ ਦੇ ਉਪਦੇਸ਼ਕਾਂ ਨੇ ਯਿਸ਼ੂ ਨੂੰ ਪੁੱਛਿਆ, “ਤੁਹਾਡੇ ਚੇਲੇ ਬਜ਼ੁਰਗਾਂ ਦੀ ਰੀਤ ਅਨੁਸਾਰ ਕਿਉਂ ਨਹੀਂ ਚੱਲਦੇ? ਅਤੇ ਗੰਦੇ ਹੱਥਾਂ ਨਾਲ ਖਾਂਦੇ ਹਨ।”

6ਯਿਸ਼ੂ ਨੇ ਜਵਾਬ ਦਿੱਤਾ, “ਹੇ ਪਖੰਡੀਓ ਯਸ਼ਾਯਾਹ ਨੇ ਤੁਹਾਡੇ ਬਾਰੇ ਸਹੀ ਭਵਿੱਖਬਾਣੀ ਕੀਤੀ ਸੀ, ਜਿਵੇਂ ਲਿਖਿਆ ਹੋਇਆ ਹੈ: “ ‘ਇਹ ਲੋਕ ਆਪਣੇ ਬੁੱਲ੍ਹਾਂ ਤੋਂ ਮੇਰਾ ਆਦਰ ਕਰਦੇ ਹਨ, ਪਰ ਇਨ੍ਹਾਂ ਦੇ ਦਿਲ ਮੇਰੇ ਤੋਂ ਦੂਰ ਹਨ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.