6ਯਿਸ਼ੂ ਨੇ ਜਵਾਬ ਦਿੱਤਾ, “ਹੇ ਪਖੰਡੀਓ ਯਸ਼ਾਯਾਹ ਨੇ ਤੁਹਾਡੇ ਬਾਰੇ ਸਹੀ ਭਵਿੱਖਬਾਣੀ ਕੀਤੀ ਸੀ, ਜਿਵੇਂ ਲਿਖਿਆ ਹੋਇਆ ਹੈ: “ ‘ਇਹ ਲੋਕ ਆਪਣੇ ਬੁੱਲ੍ਹਾਂ ਤੋਂ ਮੇਰਾ ਆਦਰ ਕਰਦੇ ਹਨ, ਪਰ ਇਨ੍ਹਾਂ ਦੇ ਦਿਲ ਮੇਰੇ ਤੋਂ ਦੂਰ ਹਨ।
7ਉਹ ਵਿਅਰਥ ਹੀ ਮੇਰੀ ਮਹਿਮਾ ਕਰਦੇ ਹਨ; ਉਹ ਮਨੁੱਖਾਂ ਦੇ ਹੁਕਮਾਂਂ ਦੀ ਸਿੱਖਿਆ ਦਿੰਦੇ ਹਨ।’
8ਤੁਸੀਂ ਪਰਮੇਸ਼ਵਰ ਦੇ ਆਦੇਸ਼ ਨੂੰ ਛੱਡ ਦਿੰਦੇ ਹੋ ਅਤੇ ਮਨੁੱਖੀ ਰਸਮਾਂ ਨੂੰ ਮੰਨਦੇ ਹੋ।”
9ਫਿਰ ਯਿਸ਼ੂ ਨੇ ਉਹਨਾਂ ਨੂੰ ਇਹ ਵੀ ਕਿਹਾ, “ਤੁਸੀਂ ਪਰਮੇਸ਼ਵਰ ਦੇ ਹੁਕਮਾਂ ਨੂੰ ਇੱਕ ਪਾਸੇ ਰੱਖ ਕੇ ਆਪਣੀਆਂ ਰਸਮਾਂ ਨੂੰ ਮੰਨਣਾ ਚਾਹੁੰਦੇ ਹੋ।
10ਇਸ ਲਈ ਮੋਸ਼ੇਹ ਨੇ ਕਿਹਾ ਸੀ, ‘ਆਪਣੇ ਪਿਤਾ ਅਤੇ ਮਾਤਾ ਦਾ ਸਤਿਕਾਰ ਕਰਨਾ,’ ਅਤੇ, ‘ਜੇ ਕੋਈ ਆਪਣੇ ਪਿਤਾ ਜਾਂ ਮਾਤਾ ਨੂੰ ਸਰਾਪ ਦੇਵੇ, ਉਹ ਮੌਤ ਦੇ ਘਾਟ ਉਤਾਰਿਆ ਜਾਵੇ।’