ਮਾਰਕਸ 7

ਫਿਰ ਯਿਸ਼ੂ ਨੇ ਉਹਨਾਂ ਨੂੰ ਇਹ ਵੀ ਕਿਹਾ, “ਤੁਸੀਂ ਪਰਮੇਸ਼ਵਰ ਦੇ ਹੁਕਮਾਂ ਨੂੰ ਇੱਕ ਪਾਸੇ ਰੱਖ ਕੇ ਆਪਣੀਆਂ ਰਸਮਾਂ ਨੂੰ ਮੰਨਣਾ ਚਾਹੁੰਦੇ ਹੋ।

Mark 7:9 (UKJV) And he said unto them, Full well all of you reject the commandment of God, that all of you may keep your own tradition.

7ਉਹ ਵਿਅਰਥ ਹੀ ਮੇਰੀ ਮਹਿਮਾ ਕਰਦੇ ਹਨ; ਉਹ ਮਨੁੱਖਾਂ ਦੇ ਹੁਕਮਾਂਂ ਦੀ ਸਿੱਖਿਆ ਦਿੰਦੇ ਹਨ।’

8ਤੁਸੀਂ ਪਰਮੇਸ਼ਵਰ ਦੇ ਆਦੇਸ਼ ਨੂੰ ਛੱਡ ਦਿੰਦੇ ਹੋ ਅਤੇ ਮਨੁੱਖੀ ਰਸਮਾਂ ਨੂੰ ਮੰਨਦੇ ਹੋ।”

9ਫਿਰ ਯਿਸ਼ੂ ਨੇ ਉਹਨਾਂ ਨੂੰ ਇਹ ਵੀ ਕਿਹਾ, “ਤੁਸੀਂ ਪਰਮੇਸ਼ਵਰ ਦੇ ਹੁਕਮਾਂ ਨੂੰ ਇੱਕ ਪਾਸੇ ਰੱਖ ਕੇ ਆਪਣੀਆਂ ਰਸਮਾਂ ਨੂੰ ਮੰਨਣਾ ਚਾਹੁੰਦੇ ਹੋ।

10ਇਸ ਲਈ ਮੋਸ਼ੇਹ ਨੇ ਕਿਹਾ ਸੀ, ‘ਆਪਣੇ ਪਿਤਾ ਅਤੇ ਮਾਤਾ ਦਾ ਸਤਿਕਾਰ ਕਰਨਾ,’ ਅਤੇ, ‘ਜੇ ਕੋਈ ਆਪਣੇ ਪਿਤਾ ਜਾਂ ਮਾਤਾ ਨੂੰ ਸਰਾਪ ਦੇਵੇ, ਉਹ ਮੌਤ ਦੇ ਘਾਟ ਉਤਾਰਿਆ ਜਾਵੇ।’

11ਪਰ ਤੁਸੀਂ ਆਖਦੇ ਹੋ, ‘ਕਿ ਜੇਕਰ ਕੋਈ ਆਪਣੇ ਪਿਤਾ ਜਾਂ ਮਾਤਾ ਨੂੰ ਕਹੇ, ਮੇਰੇ ਵੱਲੋਂ ਤੁਹਾਨੂੰ ਜੋ ਕੁਝ ਲਾਭ ਹੋ ਸਕਦਾ ਸੀ ਉਹ “ਕੁਰਬਾਨ” ਅਰਥਾਤ ਉਹ ਪਰਮੇਸ਼ਵਰ ਨੂੰ ਭੇਂਟ ਚੜ੍ਹਾਇਆ ਗਿਆ ਹੈ।’

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.