ਮਾਰਕਸ 8

ਤਾਂ ਉਹ ਆਪਣੇ ਚੇਲਿਆਂ ਨਾਲ ਕਿਸ਼ਤੀ ਵਿੱਚ ਚੜ੍ਹ ਗਿਆ ਅਤੇ ਦਾਲਮਨੂਥਾ ਦੇ ਇਲਾਕੇ ਵਿੱਚ ਗਿਆ।

Mark 8:10 (UKJV) And immediately he entered into a ship with his disciples, and came into the parts of Dalmanutha.

8ਲੋਕਾਂ ਨੇ ਭੋਜਨ ਕੀਤਾ ਅਤੇ ਰੱਜ ਗਏ। ਚੇਲਿਆਂ ਨੇ ਬਚੇ ਹੋਏ ਟੁੱਕੜਿਆ ਨਾਲ ਭਰੇ ਸੱਤ ਟੋਕਰੇ ਚੁੱਕੇ।

9ਲਗਭਗ ਚਾਰ ਹਜ਼ਾਰ ਲੋਕ ਮੌਜੂਦ ਸਨ। ਜਦੋਂ ਉਸਨੇ ਉਹਨਾਂ ਨੂੰ ਵਿਦਾ ਕੀਤਾ,

10ਤਾਂ ਉਹ ਆਪਣੇ ਚੇਲਿਆਂ ਨਾਲ ਕਿਸ਼ਤੀ ਵਿੱਚ ਚੜ੍ਹ ਗਿਆ ਅਤੇ ਦਾਲਮਨੂਥਾ ਦੇ ਇਲਾਕੇ ਵਿੱਚ ਗਿਆ।

11ਤਦ ਫ਼ਰੀਸੀ ਯਿਸ਼ੂ ਦੇ ਕੋਲ ਆਏ ਅਤੇ ਉਸ ਨੂੰ ਪੁੱਛਣ ਲੱਗੇ। ਉਸ ਦੇ ਪਰਖਣ ਲਈ, ਸਵਰਗ ਵੱਲੋਂ ਕੋਈ ਨਿਸ਼ਾਨ ਉਸ ਤੋਂ ਮੰਗ ਕੇ ਉਸ ਦੇ ਨਾਲ ਵਾਦ-ਵਿਵਾਦ ਕਰਨ ਲੱਗੇ।

12ਉਸ ਨੇ ਬੜੇ ਉਦਾਸ ਹੋ ਕੇ ਕਿਹਾ, “ਇਹ ਪੀੜ੍ਹੀ ਚਿੰਨ੍ਹ ਕਿਉਂ ਮੰਗਦੀ ਹੈ? ਮੈਂ ਤੁਹਾਨੂੰ ਸੱਚ ਦੱਸਦਾ ਹਾਂ, ਇਸ ਪੀੜ੍ਹੀ ਦੇ ਲੋਕਾਂ ਨੂੰ ਕੋਈ ਚਿੰਨ੍ਹ ਨਹੀਂ ਦਿੱਤਾ ਜਾਵੇਗਾ।”

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.