12ਉਸ ਨੇ ਬੜੇ ਉਦਾਸ ਹੋ ਕੇ ਕਿਹਾ, “ਇਹ ਪੀੜ੍ਹੀ ਚਿੰਨ੍ਹ ਕਿਉਂ ਮੰਗਦੀ ਹੈ? ਮੈਂ ਤੁਹਾਨੂੰ ਸੱਚ ਦੱਸਦਾ ਹਾਂ, ਇਸ ਪੀੜ੍ਹੀ ਦੇ ਲੋਕਾਂ ਨੂੰ ਕੋਈ ਚਿੰਨ੍ਹ ਨਹੀਂ ਦਿੱਤਾ ਜਾਵੇਗਾ।”
13ਫਿਰ ਉਸਨੇ ਉਹਨਾਂ ਨੂੰ ਛੱਡ ਦਿੱਤਾ ਅਤੇ ਕਿਸ਼ਤੀ ਵਿੱਚ ਚੜ੍ਹ ਗਏ ਅਤੇ ਝੀਲ ਦੇ ਦੂਜੇ ਪਾਸੇ ਚਲੇ ਗਏ।
14ਚੇਲੇ ਰੋਟੀ ਲਿਆਉਣਾ ਭੁੱਲ ਗਏ ਸਨ, ਉਹਨਾਂ ਦੇ ਕੋਲ ਕਿਸ਼ਤੀ ਵਿੱਚ ਸਿਰਫ ਇੱਕ ਰੋਟੀ ਸੀ।
15ਯਿਸ਼ੂ ਨੇ ਉਹਨਾਂ ਨੂੰ ਚੇਤਾਵਨੀ ਦਿੱਤੀ, “ਫ਼ਰੀਸੀਆਂ ਅਤੇ ਹੇਰੋਦੇਸ ਦੇ ਖ਼ਮੀਰ ਤੋਂ ਚੌਕਸ ਰਹੋ।”
16ਉਹਨਾਂ ਨੇ ਇਸ ਬਾਰੇ ਆਪਸ ਵਿੱਚ ਵਿਚਾਰ ਕੀਤਾ ਅਤੇ ਕਹਿਣ ਲੱਗੇ, “ਇਹ ਇਸ ਲਈ ਕਹਿ ਰਹੇ ਹਨ, ਕਿਉਂਕਿ ਸਾਡੇ ਕੋਲ ਰੋਟੀ ਨਹੀਂ ਹੈ।”