14ਚੇਲੇ ਰੋਟੀ ਲਿਆਉਣਾ ਭੁੱਲ ਗਏ ਸਨ, ਉਹਨਾਂ ਦੇ ਕੋਲ ਕਿਸ਼ਤੀ ਵਿੱਚ ਸਿਰਫ ਇੱਕ ਰੋਟੀ ਸੀ।
15ਯਿਸ਼ੂ ਨੇ ਉਹਨਾਂ ਨੂੰ ਚੇਤਾਵਨੀ ਦਿੱਤੀ, “ਫ਼ਰੀਸੀਆਂ ਅਤੇ ਹੇਰੋਦੇਸ ਦੇ ਖ਼ਮੀਰ ਤੋਂ ਚੌਕਸ ਰਹੋ।”
16ਉਹਨਾਂ ਨੇ ਇਸ ਬਾਰੇ ਆਪਸ ਵਿੱਚ ਵਿਚਾਰ ਕੀਤਾ ਅਤੇ ਕਹਿਣ ਲੱਗੇ, “ਇਹ ਇਸ ਲਈ ਕਹਿ ਰਹੇ ਹਨ, ਕਿਉਂਕਿ ਸਾਡੇ ਕੋਲ ਰੋਟੀ ਨਹੀਂ ਹੈ।”
17ਉਹਨਾਂ ਦੇ ਵਿਚਾਰਾਂ ਨੂੰ ਜਾਣ ਕੇ, ਯਿਸ਼ੂ ਨੇ ਉਹਨਾਂ ਨੂੰ ਪੁੱਛਿਆ: “ਤੁਸੀਂ ਰੋਟੀ ਨਾ ਹੋਣ ਬਾਰੇ ਕਿਉਂ ਗੱਲਾਂ ਕਰਦੇ ਹੋ? ਕੀ ਤੁਸੀਂ ਹੁਣ ਤੱਕ ਨਹੀਂ ਵੇਖ ਸਕਦੇ ਜਾਂ ਸਮਝ ਨਹੀਂ ਰਹੇ? ਕੀ ਤੁਹਾਡੇ ਦਿਲ ਕਠੋਰ ਹੋ ਗਏ ਹਨ?
18ਕੀ ਤੁਸੀਂ ਅੱਖਾਂ ਹੁੰਦੇ ਹੋਏ ਵੀ ਨਹੀਂ ਦੇਖਦੇ ਅਤੇ ਕੰਨ ਹੁੰਦਿਆਂ ਨਹੀਂ ਸੁਣਦੇ? ਅਤੇ ਕੀ ਤੁਹਾਨੂੰ ਯਾਦ ਨਹੀਂ?