ਮਾਰਕਸ 8

ਉਹਨਾਂ ਦੇ ਵਿਚਾਰਾਂ ਨੂੰ ਜਾਣ ਕੇ, ਯਿਸ਼ੂ ਨੇ ਉਹਨਾਂ ਨੂੰ ਪੁੱਛਿਆ: “ਤੁਸੀਂ ਰੋਟੀ ਨਾ ਹੋਣ ਬਾਰੇ ਕਿਉਂ ਗੱਲਾਂ ਕਰਦੇ ਹੋ? ਕੀ ਤੁਸੀਂ ਹੁਣ ਤੱਕ ਨਹੀਂ ਵੇਖ ਸਕਦੇ ਜਾਂ ਸਮਝ ਨਹੀਂ ਰਹੇ? ਕੀ ਤੁਹਾਡੇ ਦਿਲ ਕਠੋਰ ਹੋ ਗਏ ਹਨ?

Mark 8:17 (UKJV) And when Jesus knew it, he says unto them, Why reason all of you, because all of you have no bread? perceive all of you not yet, neither understand? have all of you your heart yet hardened?

15ਯਿਸ਼ੂ ਨੇ ਉਹਨਾਂ ਨੂੰ ਚੇਤਾਵਨੀ ਦਿੱਤੀ, “ਫ਼ਰੀਸੀਆਂ ਅਤੇ ਹੇਰੋਦੇਸ ਦੇ ਖ਼ਮੀਰ ਤੋਂ ਚੌਕਸ ਰਹੋ।”

16ਉਹਨਾਂ ਨੇ ਇਸ ਬਾਰੇ ਆਪਸ ਵਿੱਚ ਵਿਚਾਰ ਕੀਤਾ ਅਤੇ ਕਹਿਣ ਲੱਗੇ, “ਇਹ ਇਸ ਲਈ ਕਹਿ ਰਹੇ ਹਨ, ਕਿਉਂਕਿ ਸਾਡੇ ਕੋਲ ਰੋਟੀ ਨਹੀਂ ਹੈ।”

17ਉਹਨਾਂ ਦੇ ਵਿਚਾਰਾਂ ਨੂੰ ਜਾਣ ਕੇ, ਯਿਸ਼ੂ ਨੇ ਉਹਨਾਂ ਨੂੰ ਪੁੱਛਿਆ: “ਤੁਸੀਂ ਰੋਟੀ ਨਾ ਹੋਣ ਬਾਰੇ ਕਿਉਂ ਗੱਲਾਂ ਕਰਦੇ ਹੋ? ਕੀ ਤੁਸੀਂ ਹੁਣ ਤੱਕ ਨਹੀਂ ਵੇਖ ਸਕਦੇ ਜਾਂ ਸਮਝ ਨਹੀਂ ਰਹੇ? ਕੀ ਤੁਹਾਡੇ ਦਿਲ ਕਠੋਰ ਹੋ ਗਏ ਹਨ?

18ਕੀ ਤੁਸੀਂ ਅੱਖਾਂ ਹੁੰਦੇ ਹੋਏ ਵੀ ਨਹੀਂ ਦੇਖਦੇ ਅਤੇ ਕੰਨ ਹੁੰਦਿਆਂ ਨਹੀਂ ਸੁਣਦੇ? ਅਤੇ ਕੀ ਤੁਹਾਨੂੰ ਯਾਦ ਨਹੀਂ?

19ਜਦੋਂ ਮੈਂ ਪੰਜ ਰੋਟੀਆਂ ਪੰਜ ਹਜ਼ਾਰ ਲਈ ਤੋੜੀਆਂ, ਤੁਸੀਂ ਕਿੰਨੀਆਂ ਟੋਕਰੀਆਂ ਟੁੱਕੜਿਆਂ ਦੀਆਂ ਚੁੱਕੀਆਂ?” ਉਹਨਾਂ ਨੇ ਜਵਾਬ ਦਿੱਤਾ, “ਬਾਰ੍ਹਾਂ।”

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.