18ਕੀ ਤੁਸੀਂ ਅੱਖਾਂ ਹੁੰਦੇ ਹੋਏ ਵੀ ਨਹੀਂ ਦੇਖਦੇ ਅਤੇ ਕੰਨ ਹੁੰਦਿਆਂ ਨਹੀਂ ਸੁਣਦੇ? ਅਤੇ ਕੀ ਤੁਹਾਨੂੰ ਯਾਦ ਨਹੀਂ?
19ਜਦੋਂ ਮੈਂ ਪੰਜ ਰੋਟੀਆਂ ਪੰਜ ਹਜ਼ਾਰ ਲਈ ਤੋੜੀਆਂ, ਤੁਸੀਂ ਕਿੰਨੀਆਂ ਟੋਕਰੀਆਂ ਟੁੱਕੜਿਆਂ ਦੀਆਂ ਚੁੱਕੀਆਂ?” ਉਹਨਾਂ ਨੇ ਜਵਾਬ ਦਿੱਤਾ, “ਬਾਰ੍ਹਾਂ।”
20“ਅਤੇ ਜਦੋਂ ਮੈਂ ਸੱਤ ਰੋਟੀਆਂ ਨੂੰ ਚਾਰ ਹਜ਼ਾਰ ਦੇ ਲਈ ਤੋੜਿਆ, ਤੁਸੀਂ ਕਿੰਨ੍ਹੀਆਂ ਟੋਕਰੀਆਂ ਟੁੱਕੜਿਆਂ ਦੀਆਂ ਚੁੱਕੀਆਂ?” ਉਹਨਾਂ ਨੇ ਉੱਤਰ ਦਿੱਤਾ, “ਸੱਤ।”
21ਉਸਨੇ ਉਹਨਾਂ ਨੂੰ ਕਿਹਾ, “ਕੀ ਤੁਸੀਂ ਅਜੇ ਵੀ ਨਹੀਂ ਸਮਝਦੇ?”
22ਯਿਸ਼ੂ ਅਤੇ ਉਹਨਾਂ ਦੇ ਚੇਲੇ ਬੈਥਸੈਦਾ ਵਿੱਚ ਆਏ ਅਤੇ ਕੁਝ ਲੋਕ ਇੱਕ ਅੰਨ੍ਹੇ ਆਦਮੀ ਨੂੰ ਉਹ ਦੇ ਕੋਲ ਲਿਆਏ ਅਤੇ ਯਿਸ਼ੂ ਨੂੰ ਬੇਨਤੀ ਕੀਤੀ ਕਿ ਉਹ ਉਸ ਨੂੰ ਛੂਹੇ।