ਮਾਰਕਸ 8

ਉਹਨਾਂ ਨੇ ਜਵਾਬ ਦਿੱਤਾ, “ਕੋਈ ਤੁਹਾਨੂੰ ਯੋਹਨ ਬਪਤਿਸਮਾ ਦੇਣ ਵਾਲਾ ਕਹਿੰਦੇ ਹਨ; ਅਤੇ ਕੋਈ ਏਲੀਯਾਹ; ਅਤੇ ਕੁਝ ਕਹਿੰਦੇ ਹਨ, ਨਬੀਆਂ ਵਿੱਚੋਂ ਕੋਈ ਇੱਕ।”

Mark 8:28 (UKJV) And they answered, John the Baptist; but some say, Elijah; and others, One of the prophets.

26ਯਿਸ਼ੂ ਨੇ ਉਸ ਨੂੰ ਇਹ ਕਹਿ ਕੇ ਘਰ ਭੇਜਿਆ, “ਹੁਣ ਇਸ ਪਿੰਡ ਵਿੱਚ ਨਾ ਵੜੀਂ।”

27ਯਿਸ਼ੂ ਅਤੇ ਉਸ ਦੇ ਚੇਲੇ ਕਯਸਰਿਆ ਫ਼ਿਲਿੱਪੀ ਦੇ ਪਿੰਡਾਂ ਨੂੰ ਗਏ। ਰਸਤੇ ਵਿੱਚ ਉਸਨੇ ਉਹਨਾਂ ਨੂੰ ਪੁੱਛਿਆ, “ਲੋਕ ਕੀ ਕਹਿੰਦੇ ਹਨ ਕਿ ਮੈਂ ਕੌਣ ਹਾਂ?”

28ਉਹਨਾਂ ਨੇ ਜਵਾਬ ਦਿੱਤਾ, “ਕੋਈ ਤੁਹਾਨੂੰ ਯੋਹਨ ਬਪਤਿਸਮਾ ਦੇਣ ਵਾਲਾ ਕਹਿੰਦੇ ਹਨ; ਅਤੇ ਕੋਈ ਏਲੀਯਾਹ; ਅਤੇ ਕੁਝ ਕਹਿੰਦੇ ਹਨ, ਨਬੀਆਂ ਵਿੱਚੋਂ ਕੋਈ ਇੱਕ।”

29ਪਰ ਤੁਹਾਡੇ ਬਾਰੇ ਕੀ, “ਉਸਨੇ ਪੁੱਛਿਆ ਤੁਸੀਂ ਮੈਨੂੰ ਕੀ ਕਹਿੰਦੇ ਹੋ ਕਿ ਮੈਂ ਕੌਣ ਹਾਂ?” ਪਤਰਸ ਨੇ ਉੱਤਰ ਦਿੱਤਾ, “ਤੁਸੀਂ ਮਸੀਹਾ ਹੋ।”

30ਯਿਸ਼ੂ ਨੇ ਉਹਨਾਂ ਨੂੰ ਚੇਤਾਵਨੀ ਦਿੱਤੀ ਕਿ ਉਹ ਉਸ ਬਾਰੇ ਕਿਸੇ ਨੂੰ ਨਾ ਦੱਸਣ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.