29ਪਰ ਤੁਹਾਡੇ ਬਾਰੇ ਕੀ, “ਉਸਨੇ ਪੁੱਛਿਆ ਤੁਸੀਂ ਮੈਨੂੰ ਕੀ ਕਹਿੰਦੇ ਹੋ ਕਿ ਮੈਂ ਕੌਣ ਹਾਂ?” ਪਤਰਸ ਨੇ ਉੱਤਰ ਦਿੱਤਾ, “ਤੁਸੀਂ ਮਸੀਹਾ ਹੋ।”
30ਯਿਸ਼ੂ ਨੇ ਉਹਨਾਂ ਨੂੰ ਚੇਤਾਵਨੀ ਦਿੱਤੀ ਕਿ ਉਹ ਉਸ ਬਾਰੇ ਕਿਸੇ ਨੂੰ ਨਾ ਦੱਸਣ।
31ਤਦ ਯਿਸ਼ੂ ਆਪਣੇ ਚੇਲਿਆਂ ਨੂੰ ਸਿਖਾਉਣ ਲੱਗਾ ਇਹ ਨਿਸ਼ਚਤ ਹੈ ਕਿ ਮਨੁੱਖ ਦਾ ਪੁੱਤਰ ਬਹੁਤ ਸਾਰੇ ਦੁੱਖ ਝੱਲੇ ਅਤੇ ਉੱਥੇ ਬਜ਼ੁਰਗਾਂ, ਮੁੱਖ ਜਾਜਕਾਂ ਅਤੇ ਨੇਮ ਦੇ ਉਪਦੇਸ਼ਕਾਂ ਦੁਆਰਾ ਰੱਦਿਆ ਜਾਵੇ ਅਤੇ ਉਸਨੂੰ ਮਾਰ ਦਿੱਤਾ ਜਾਵੇ ਅਤੇ ਤੀਸਰੇ ਦਿਨ ਫਿਰ ਜੀ ਉੱਠੇ।
32ਉਸਨੇ ਇਸ ਬਾਰੇ ਸਪੱਸ਼ਟ ਤੌਰ ਤੇ ਗੱਲ ਕੀਤੀ ਅਤੇ ਇਸ ਤੇ ਪਤਰਸ ਉਸਨੂੰ ਇੱਕ ਪਾਸੇ ਲੈ ਗਿਆ ਅਤੇ ਉਸ ਨੂੰ ਝਿੜਕਣ ਲੱਗਾ।
33ਪਰ ਜਦੋਂ ਯਿਸ਼ੂ ਮੁੜੇ ਅਤੇ ਆਪਣੇ ਚੇਲਿਆਂ ਵੱਲ ਵੇਖਿਆ ਤਾਂ ਉਹਨਾਂ ਨੇ ਪਤਰਸ ਨੂੰ ਝਿੜਕ ਕੇ ਕਿਹਾ। “ਹੇ ਸ਼ੈਤਾਨ ਮੇਰੇ ਤੋਂ ਪਿੱਛੇ ਹੱਟ ਜਾ! ਤੂੰ ਪਰਮੇਸ਼ਵਰ ਦੀਆਂਂ ਗੱਲਾਂ ਤੇ ਨਹੀਂ ਪਰ ਮਨੁੱਖਾਂ ਦੀਆਂ ਗੱਲਾਂ ਵੱਲ ਧਿਆਨ ਰੱਖਦਾ ਹੈ।”