ਮਾਰਕਸ 8

ਪਰ ਜਦੋਂ ਯਿਸ਼ੂ ਮੁੜੇ ਅਤੇ ਆਪਣੇ ਚੇਲਿਆਂ ਵੱਲ ਵੇਖਿਆ ਤਾਂ ਉਹਨਾਂ ਨੇ ਪਤਰਸ ਨੂੰ ਝਿੜਕ ਕੇ ਕਿਹਾ। “ਹੇ ਸ਼ੈਤਾਨ ਮੇਰੇ ਤੋਂ ਪਿੱਛੇ ਹੱਟ ਜਾ! ਤੂੰ ਪਰਮੇਸ਼ਵਰ ਦੀਆਂਂ ਗੱਲਾਂ ਤੇ ਨਹੀਂ ਪਰ ਮਨੁੱਖਾਂ ਦੀਆਂ ਗੱਲਾਂ ਵੱਲ ਧਿਆਨ ਰੱਖਦਾ ਹੈ।”

Mark 8:33 (UKJV) But when he had turned about and looked on his disciples, he rebuked Peter, saying, Get you behind me, Satan: for you savour not the things that be of God, but the things that be of men.

31ਤਦ ਯਿਸ਼ੂ ਆਪਣੇ ਚੇਲਿਆਂ ਨੂੰ ਸਿਖਾਉਣ ਲੱਗਾ ਇਹ ਨਿਸ਼ਚਤ ਹੈ ਕਿ ਮਨੁੱਖ ਦਾ ਪੁੱਤਰ ਬਹੁਤ ਸਾਰੇ ਦੁੱਖ ਝੱਲੇ ਅਤੇ ਉੱਥੇ ਬਜ਼ੁਰਗਾਂ, ਮੁੱਖ ਜਾਜਕਾਂ ਅਤੇ ਨੇਮ ਦੇ ਉਪਦੇਸ਼ਕਾਂ ਦੁਆਰਾ ਰੱਦਿਆ ਜਾਵੇ ਅਤੇ ਉਸਨੂੰ ਮਾਰ ਦਿੱਤਾ ਜਾਵੇ ਅਤੇ ਤੀਸਰੇ ਦਿਨ ਫਿਰ ਜੀ ਉੱਠੇ।

32ਉਸਨੇ ਇਸ ਬਾਰੇ ਸਪੱਸ਼ਟ ਤੌਰ ਤੇ ਗੱਲ ਕੀਤੀ ਅਤੇ ਇਸ ਤੇ ਪਤਰਸ ਉਸਨੂੰ ਇੱਕ ਪਾਸੇ ਲੈ ਗਿਆ ਅਤੇ ਉਸ ਨੂੰ ਝਿੜਕਣ ਲੱਗਾ।

33ਪਰ ਜਦੋਂ ਯਿਸ਼ੂ ਮੁੜੇ ਅਤੇ ਆਪਣੇ ਚੇਲਿਆਂ ਵੱਲ ਵੇਖਿਆ ਤਾਂ ਉਹਨਾਂ ਨੇ ਪਤਰਸ ਨੂੰ ਝਿੜਕ ਕੇ ਕਿਹਾ। “ਹੇ ਸ਼ੈਤਾਨ ਮੇਰੇ ਤੋਂ ਪਿੱਛੇ ਹੱਟ ਜਾ! ਤੂੰ ਪਰਮੇਸ਼ਵਰ ਦੀਆਂਂ ਗੱਲਾਂ ਤੇ ਨਹੀਂ ਪਰ ਮਨੁੱਖਾਂ ਦੀਆਂ ਗੱਲਾਂ ਵੱਲ ਧਿਆਨ ਰੱਖਦਾ ਹੈ।”

34ਤਦ ਉਸਨੇ ਆਪਣੇ ਚੇਲਿਆਂ ਸਮੇਤ ਭੀੜ ਨੂੰ ਆਪਣੇ ਕੋਲ ਬੁਲਾਇਆ ਅਤੇ ਕਿਹਾ: “ਜੇ ਕੋਈ ਮੇਰੇ ਪਿੱਛੇ ਆਉਣਾ ਚਾਹੁੰਦਾ ਹੈ, ਉਹ ਆਪਣੇ ਆਪ ਦਾ ਇਨਕਾਰ ਕਰੇ ਅਤੇ ਆਪਣੀ ਸਲੀਬ ਚੁੱਕ ਕੇ ਮੇਰੇ ਮਗਰ ਹੋ ਲਵੇ।

35ਕਿਉਂਕਿ ਜੋ ਕੋਈ ਆਪਣੀ ਜਾਨ ਬਚਾਉਣਾ ਚਾਹੁੰਦਾ ਹੈ ਉਹ ਇਸ ਨੂੰ ਗੁਆ ਦੇਵੇਗਾ, ਪਰ ਜੋ ਕੋਈ ਮੇਰੇ ਲਈ ਅਤੇ ਖੁਸ਼ਖ਼ਬਰੀ ਦੇ ਲਈ ਆਪਣੀ ਜਾਨ ਗੁਆ ਦਿੰਦਾ ਹੈ ਉਹ ਉਸਨੂੰ ਬਚਾ ਲਵੇਗਾ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.