33ਪਰ ਜਦੋਂ ਯਿਸ਼ੂ ਮੁੜੇ ਅਤੇ ਆਪਣੇ ਚੇਲਿਆਂ ਵੱਲ ਵੇਖਿਆ ਤਾਂ ਉਹਨਾਂ ਨੇ ਪਤਰਸ ਨੂੰ ਝਿੜਕ ਕੇ ਕਿਹਾ। “ਹੇ ਸ਼ੈਤਾਨ ਮੇਰੇ ਤੋਂ ਪਿੱਛੇ ਹੱਟ ਜਾ! ਤੂੰ ਪਰਮੇਸ਼ਵਰ ਦੀਆਂਂ ਗੱਲਾਂ ਤੇ ਨਹੀਂ ਪਰ ਮਨੁੱਖਾਂ ਦੀਆਂ ਗੱਲਾਂ ਵੱਲ ਧਿਆਨ ਰੱਖਦਾ ਹੈ।”
34ਤਦ ਉਸਨੇ ਆਪਣੇ ਚੇਲਿਆਂ ਸਮੇਤ ਭੀੜ ਨੂੰ ਆਪਣੇ ਕੋਲ ਬੁਲਾਇਆ ਅਤੇ ਕਿਹਾ: “ਜੇ ਕੋਈ ਮੇਰੇ ਪਿੱਛੇ ਆਉਣਾ ਚਾਹੁੰਦਾ ਹੈ, ਉਹ ਆਪਣੇ ਆਪ ਦਾ ਇਨਕਾਰ ਕਰੇ ਅਤੇ ਆਪਣੀ ਸਲੀਬ ਚੁੱਕ ਕੇ ਮੇਰੇ ਮਗਰ ਹੋ ਲਵੇ।
35ਕਿਉਂਕਿ ਜੋ ਕੋਈ ਆਪਣੀ ਜਾਨ ਬਚਾਉਣਾ ਚਾਹੁੰਦਾ ਹੈ ਉਹ ਇਸ ਨੂੰ ਗੁਆ ਦੇਵੇਗਾ, ਪਰ ਜੋ ਕੋਈ ਮੇਰੇ ਲਈ ਅਤੇ ਖੁਸ਼ਖ਼ਬਰੀ ਦੇ ਲਈ ਆਪਣੀ ਜਾਨ ਗੁਆ ਦਿੰਦਾ ਹੈ ਉਹ ਉਸਨੂੰ ਬਚਾ ਲਵੇਗਾ।
36ਮਨੁੱਖ ਨੂੰ ਕੀ ਲਾਭ ਜੇ ਉਹ ਸਾਰੇ ਸੰਸਾਰ ਨੂੰ ਪ੍ਰਾਪਤ ਕਰ ਲਵੇ, ਪਰ ਆਪਣੀ ਜਾਨ ਨੂੰ ਗੁਆ ਦੇਵੇ?
37ਜਾਂ ਕੋਈ ਆਪਣੀ ਜਾਨ ਦੇ ਬਦਲੇ ਕੀ ਦੇ ਸਕਦਾ ਹੈ?