ਮਾਰਕਸ 8

ਮਨੁੱਖ ਨੂੰ ਕੀ ਲਾਭ ਜੇ ਉਹ ਸਾਰੇ ਸੰਸਾਰ ਨੂੰ ਪ੍ਰਾਪਤ ਕਰ ਲਵੇ, ਪਰ ਆਪਣੀ ਜਾਨ ਨੂੰ ਗੁਆ ਦੇਵੇ?

Mark 8:36 (UKJV) For what shall it profit a man, if he shall gain the whole world, and lose his own soul?

34ਤਦ ਉਸਨੇ ਆਪਣੇ ਚੇਲਿਆਂ ਸਮੇਤ ਭੀੜ ਨੂੰ ਆਪਣੇ ਕੋਲ ਬੁਲਾਇਆ ਅਤੇ ਕਿਹਾ: “ਜੇ ਕੋਈ ਮੇਰੇ ਪਿੱਛੇ ਆਉਣਾ ਚਾਹੁੰਦਾ ਹੈ, ਉਹ ਆਪਣੇ ਆਪ ਦਾ ਇਨਕਾਰ ਕਰੇ ਅਤੇ ਆਪਣੀ ਸਲੀਬ ਚੁੱਕ ਕੇ ਮੇਰੇ ਮਗਰ ਹੋ ਲਵੇ।

35ਕਿਉਂਕਿ ਜੋ ਕੋਈ ਆਪਣੀ ਜਾਨ ਬਚਾਉਣਾ ਚਾਹੁੰਦਾ ਹੈ ਉਹ ਇਸ ਨੂੰ ਗੁਆ ਦੇਵੇਗਾ, ਪਰ ਜੋ ਕੋਈ ਮੇਰੇ ਲਈ ਅਤੇ ਖੁਸ਼ਖ਼ਬਰੀ ਦੇ ਲਈ ਆਪਣੀ ਜਾਨ ਗੁਆ ਦਿੰਦਾ ਹੈ ਉਹ ਉਸਨੂੰ ਬਚਾ ਲਵੇਗਾ।

36ਮਨੁੱਖ ਨੂੰ ਕੀ ਲਾਭ ਜੇ ਉਹ ਸਾਰੇ ਸੰਸਾਰ ਨੂੰ ਪ੍ਰਾਪਤ ਕਰ ਲਵੇ, ਪਰ ਆਪਣੀ ਜਾਨ ਨੂੰ ਗੁਆ ਦੇਵੇ?

37ਜਾਂ ਕੋਈ ਆਪਣੀ ਜਾਨ ਦੇ ਬਦਲੇ ਕੀ ਦੇ ਸਕਦਾ ਹੈ?

38ਕਿਉਂਕਿ ਜੋ ਕੋਈ ਇਸ ਵਿਭਚਾਰੀ ਅਤੇ ਪਾਪੀ ਪੀੜ੍ਹੀ ਦੇ ਲੋਕਾਂ ਵਿੱਚ ਮੇਰੇ ਕੋਲੋਂ ਅਤੇ ਮੇਰਿਆ ਬਚਨਾਂ ਤੋਂ ਸ਼ਰਮਾਏਗਾ, ਮਨੁੱਖ ਦਾ ਪੁੱਤਰ ਵੀ ਉਸ ਤੋਂ ਸ਼ਰਮਾਏਗਾ ਜਿਸ ਵੇਲੇ ਉਹ ਆਪਣੇ ਪਿਤਾ ਦੀ ਮਹਿਮਾ ਨਾਲ ਪਵਿੱਤਰ ਦੂਤਾਂ ਸਣੇ ਆਵੇਗਾ।”

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.