ਮਾਰਕਸ 8

ਉਸਨੇ ਭੀੜ ਨੂੰ ਜ਼ਮੀਨ ਤੇ ਬੈਠਣ ਲਈ ਕਿਹਾ। ਤਦ ਉਸਨੇ ਸੱਤ ਰੋਟੀਆਂ ਲਈਆਂ ਅਤੇ ਪਰਮੇਸ਼ਵਰ ਦਾ ਧੰਨਵਾਦ ਕਰਕੇ ਤੋੜੀਆਂ। ਫਿਰ ਉਸਨੇ ਆਪਣੇ ਚੇਲਿਆਂ ਨੂੰ ਵੰਡਣ ਲਈ ਦਿੱਤੀਆਂ ਅਤੇ ਉਹਨਾਂ ਨੇ ਸਾਰਿਆਂ ਵਿੱਚ ਵੰਡ ਦਿੱਤੀਆਂ।

Mark 8:6 (UKJV) And he commanded the people to sit down on the ground: and he took the seven loaves, and gave thanks, and brake, and gave to his disciples to set before them; and they did set them before the people.

4ਯਿਸ਼ੂ ਦੇ ਚੇਲਿਆਂ ਨੇ ਉੱਤਰ ਦਿੱਤਾ, “ਪਰ ਇਸ ਉਜਾੜ ਵਿੱਚ ਇੰਨੀ ਭੀੜ ਦੇ ਖਾਣ ਲਈ ਕੋਈ ਕਿੱਥੋਂ ਭੋਜਨ ਲਿਆ ਸਕਦਾ ਹੈ ਕਿ ਉਹ ਸਭ ਖਾ ਕੇ ਰੱਜ ਜਾਣ?”

5ਯਿਸ਼ੂ ਨੇ ਉਹਨਾਂ ਨੂੰ ਪੁੱਛਿਆ, “ਤੁਹਾਡੇ ਕੋਲ ਕਿੰਨ੍ਹੀਆਂ ਰੋਟੀਆਂ ਹਨ?” ਉਹਨਾਂ ਨੇ ਜਵਾਬ ਦਿੱਤਾ, “ਸੱਤ।”

6ਉਸਨੇ ਭੀੜ ਨੂੰ ਜ਼ਮੀਨ ਤੇ ਬੈਠਣ ਲਈ ਕਿਹਾ। ਤਦ ਉਸਨੇ ਸੱਤ ਰੋਟੀਆਂ ਲਈਆਂ ਅਤੇ ਪਰਮੇਸ਼ਵਰ ਦਾ ਧੰਨਵਾਦ ਕਰਕੇ ਤੋੜੀਆਂ। ਫਿਰ ਉਸਨੇ ਆਪਣੇ ਚੇਲਿਆਂ ਨੂੰ ਵੰਡਣ ਲਈ ਦਿੱਤੀਆਂ ਅਤੇ ਉਹਨਾਂ ਨੇ ਸਾਰਿਆਂ ਵਿੱਚ ਵੰਡ ਦਿੱਤੀਆਂ।

7ਉਹਨਾਂ ਕੋਲ ਕੁਝ ਛੋਟੀਆਂ ਮੱਛੀਆਂ ਵੀ ਸਨ; ਉਸਨੇ ਉਹਨਾਂ ਲਈ ਵੀ ਪਰਮੇਸ਼ਵਰ ਦਾ ਧੰਨਵਾਦ ਕੀਤਾ ਅਤੇ ਚੇਲਿਆਂ ਨੂੰ ਵੰਡਣ ਲਈ ਕਿਹਾ।

8ਲੋਕਾਂ ਨੇ ਭੋਜਨ ਕੀਤਾ ਅਤੇ ਰੱਜ ਗਏ। ਚੇਲਿਆਂ ਨੇ ਬਚੇ ਹੋਏ ਟੁੱਕੜਿਆ ਨਾਲ ਭਰੇ ਸੱਤ ਟੋਕਰੇ ਚੁੱਕੇ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.