1ਅਤੇ ਯਿਸ਼ੂ ਨੇ ਉਹਨਾਂ ਨੂੰ ਕਿਹਾ, “ਮੈਂ ਤੁਹਾਨੂੰ ਸੱਚ ਆਖਦਾ ਹਾਂ, ਕਿ ਕਈ ਇਹਨਾਂ ਵਿੱਚੋਂ ਜਿਹੜੇ ਇੱਥੇ ਖੜ੍ਹੇ ਹਨ ਮੌਤ ਦਾ ਸੁਆਦ ਨਹੀਂ ਚੱਖਣਗੇ ਜਦੋਂ ਤੱਕ ਉਹ ਪਰਮੇਸ਼ਵਰ ਦੇ ਰਾਜ ਨੂੰ ਸ਼ਕਤੀ ਨਾਲ ਆਉਂਦਿਆਂ ਦੇਖ ਨਾ ਲੈਣ।”
2ਛੇ ਦਿਨਾਂ ਬਾਅਦ ਯਿਸ਼ੂ ਪਤਰਸ, ਯਾਕੋਬ ਅਤੇ ਯੋਹਨ ਨੂੰ ਆਪਣੇ ਨਾਲ ਲਿਆ ਅਤੇ ਉਹਨਾਂ ਨੂੰ ਇੱਕ ਉੱਚੇ ਪਹਾੜ ਉੱਤੇ ਇਕਾਂਤ ਵਿੱਚ ਲੈ ਗਿਆ, ਜਿੱਥੇ ਉਹ ਸਾਰੇ ਇਕੱਲੇ ਸਨ। ਉੱਥੇ ਉਹਨਾਂ ਦੇ ਸਾਹਮਣੇ ਯਿਸ਼ੂ ਦਾ ਰੂਪ ਬਦਲ ਗਿਆ।
3ਉਹ ਦੇ ਕੱਪੜੇ ਚਮਕਦਾਰ ਚਿੱਟੇ ਹੋ ਗਏ, ਅਜਿਹੇ ਚਿੱਟੇ ਹੋ ਗਏ ਕਿ ਸੰਸਾਰ ਵਿੱਚ ਕੋਈ ਵੀ ਧੋਬੀ ਓਹੋ ਜਿਹੇ ਚਿੱਟੇ ਨਹੀਂ ਕਰ ਸਕਦਾ।