ਮਾਰਕਸ 9

ਉਹਨਾਂ ਨੇ ਇਹ ਗੱਲ ਆਪਣੇ ਤੱਕ ਰੱਖੀ, ਤੇ ਆਪਸ ਵਿੱਚ ਵਿਚਾਰ-ਵਟਾਂਦਰਾ ਕਰਨ ਲੱਗੇ, “ਮੁਰਦਿਆਂ ਵਿੱਚੋਂ ਜੀ ਉੱਠਣ,” ਦਾ ਮਤਲਬ ਕੀ ਹੈ?

Mark 9:10 (UKJV) And they kept that saying with themselves, questioning one with another what the rising from the dead should mean.

8ਅਚਾਨਕ, ਜਦੋਂ ਉਹਨਾਂ ਨੇ ਆਸੇ-ਪਾਸੇ ਵੇਖਿਆ, ਤਾਂ ਉਹਨਾਂ ਨੇ ਯਿਸ਼ੂ ਨੂੰ ਛੱਡ ਕਿਸੇ ਨੂੰ ਨਾ ਵੇਖਿਆ।

9ਜਦੋਂ ਉਹ ਪਹਾੜ ਤੋਂ ਉੱਤਰ ਰਹੇ ਸਨ, ਯਿਸ਼ੂ ਨੇ ਉਹਨਾਂ ਨੂੰ ਆਦੇਸ਼ ਦਿੱਤਾ ਕਿ ਜਦ ਤੱਕ ਮਨੁੱਖ ਦਾ ਪੁੱਤਰ ਮੁਰਦਿਆਂ ਵਿੱਚੋਂ ਨਾ ਜੀ ਉੱਠੇ ਤਦ ਤੱਕ ਉਹ ਕਿਸੇ ਨੂੰ ਜੋ ਕੁਝ ਉਹਨਾਂ ਨੇ ਵੇਖਿਆ ਨਾ ਦੱਸਣ।

10ਉਹਨਾਂ ਨੇ ਇਹ ਗੱਲ ਆਪਣੇ ਤੱਕ ਰੱਖੀ, ਤੇ ਆਪਸ ਵਿੱਚ ਵਿਚਾਰ-ਵਟਾਂਦਰਾ ਕਰਨ ਲੱਗੇ, “ਮੁਰਦਿਆਂ ਵਿੱਚੋਂ ਜੀ ਉੱਠਣ,” ਦਾ ਮਤਲਬ ਕੀ ਹੈ?

11ਅਤੇ ਉਹਨਾਂ ਨੇ ਉਸ ਨੂੰ ਪੁੱਛਿਆ, “ਨੇਮ ਦੇ ਉਪਦੇਸ਼ਕ ਇਹ ਕਿਉਂ ਕਹਿੰਦੇ ਹਨ ਕਿ ਏਲੀਯਾਹ ਦਾ ਪਹਿਲਾਂ ਆਉਣਾ ਜ਼ਰੂਰੀ ਹੈ?”

12ਯਿਸ਼ੂ ਨੇ ਉੱਤਰ ਦਿੱਤਾ, “ਯਕੀਨਨ, ਏਲੀਯਾਹ ਪਹਿਲਾਂ ਆਣ ਕੇ ਸਭ ਕੁਝ ਬਹਾਲ ਕਰੇਂਗਾ। ਤਾਂ ਇਹ ਕਿਉਂ ਲਿਖਿਆ ਗਿਆ ਹੈ ਕਿ ਮਨੁੱਖ ਦੇ ਪੁੱਤਰ ਨੂੰ ਬਹੁਤ ਦੁੱਖ ਝੱਲਣੇ ਪੈਣਗੇ ਅਤੇ ਉਸਨੂੰ ਤੁੱਛ ਗਿਣਿਆ ਜਾਵੇਗਾ?

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.