9ਜਦੋਂ ਉਹ ਪਹਾੜ ਤੋਂ ਉੱਤਰ ਰਹੇ ਸਨ, ਯਿਸ਼ੂ ਨੇ ਉਹਨਾਂ ਨੂੰ ਆਦੇਸ਼ ਦਿੱਤਾ ਕਿ ਜਦ ਤੱਕ ਮਨੁੱਖ ਦਾ ਪੁੱਤਰ ਮੁਰਦਿਆਂ ਵਿੱਚੋਂ ਨਾ ਜੀ ਉੱਠੇ ਤਦ ਤੱਕ ਉਹ ਕਿਸੇ ਨੂੰ ਜੋ ਕੁਝ ਉਹਨਾਂ ਨੇ ਵੇਖਿਆ ਨਾ ਦੱਸਣ।
10ਉਹਨਾਂ ਨੇ ਇਹ ਗੱਲ ਆਪਣੇ ਤੱਕ ਰੱਖੀ, ਤੇ ਆਪਸ ਵਿੱਚ ਵਿਚਾਰ-ਵਟਾਂਦਰਾ ਕਰਨ ਲੱਗੇ, “ਮੁਰਦਿਆਂ ਵਿੱਚੋਂ ਜੀ ਉੱਠਣ,” ਦਾ ਮਤਲਬ ਕੀ ਹੈ?
11ਅਤੇ ਉਹਨਾਂ ਨੇ ਉਸ ਨੂੰ ਪੁੱਛਿਆ, “ਨੇਮ ਦੇ ਉਪਦੇਸ਼ਕ ਇਹ ਕਿਉਂ ਕਹਿੰਦੇ ਹਨ ਕਿ ਏਲੀਯਾਹ ਦਾ ਪਹਿਲਾਂ ਆਉਣਾ ਜ਼ਰੂਰੀ ਹੈ?”
12ਯਿਸ਼ੂ ਨੇ ਉੱਤਰ ਦਿੱਤਾ, “ਯਕੀਨਨ, ਏਲੀਯਾਹ ਪਹਿਲਾਂ ਆਣ ਕੇ ਸਭ ਕੁਝ ਬਹਾਲ ਕਰੇਂਗਾ। ਤਾਂ ਇਹ ਕਿਉਂ ਲਿਖਿਆ ਗਿਆ ਹੈ ਕਿ ਮਨੁੱਖ ਦੇ ਪੁੱਤਰ ਨੂੰ ਬਹੁਤ ਦੁੱਖ ਝੱਲਣੇ ਪੈਣਗੇ ਅਤੇ ਉਸਨੂੰ ਤੁੱਛ ਗਿਣਿਆ ਜਾਵੇਗਾ?
13ਪਰ ਮੈਂ ਤੁਹਾਨੂੰ ਕਹਿੰਦਾ ਹਾਂ, ਏਲੀਯਾਹ ਆ ਚੁੱਕਿਆ ਹੈ ਅਤੇ ਪਰ ਜੋ ਕੁਝ ਉਹ ਚਾਹੁੰਦੇ ਸਨ ਉਹਨਾਂ ਨੇ ਆਪਣੇ ਅਨੁਸਾਰ ਉਸ ਨਾਲ ਸਭ ਕੁਝ ਕੀਤਾ, ਜਿਵੇਂ ਕਿ ਇਸ ਬਾਰੇ ਲਿਖਿਆ ਗਿਆ ਹੈ।”