13ਪਰ ਮੈਂ ਤੁਹਾਨੂੰ ਕਹਿੰਦਾ ਹਾਂ, ਏਲੀਯਾਹ ਆ ਚੁੱਕਿਆ ਹੈ ਅਤੇ ਪਰ ਜੋ ਕੁਝ ਉਹ ਚਾਹੁੰਦੇ ਸਨ ਉਹਨਾਂ ਨੇ ਆਪਣੇ ਅਨੁਸਾਰ ਉਸ ਨਾਲ ਸਭ ਕੁਝ ਕੀਤਾ, ਜਿਵੇਂ ਕਿ ਇਸ ਬਾਰੇ ਲਿਖਿਆ ਗਿਆ ਹੈ।”
14ਜਦੋਂ ਉਹ ਦੂਜੇ ਚੇਲਿਆਂ ਕੋਲ ਆਏ, ਉਹਨਾਂ ਨੇ ਆਪਣੇ ਆਲੇ-ਦੁਆਲੇ ਇੱਕ ਵੱਡੀ ਭੀੜ ਨੂੰ ਵੇਖਿਆ ਅਤੇ ਨੇਮ ਦੇ ਉਪਦੇਸ਼ਕਾਂ ਨੇ ਉਹਨਾਂ ਨਾਲ ਬਹਿਸ ਕੀਤੀ।
15ਜਿਵੇਂ ਹੀ ਸਾਰੇ ਲੋਕਾਂ ਨੇ ਯਿਸ਼ੂ ਨੂੰ ਵੇਖਿਆ, ਉਹ ਹੈਰਾਨ ਹੋ ਗਏ ਅਤੇ ਉਸਦਾ ਸਵਾਗਤ ਕਰਨ ਲਈ ਭੱਜੇ।
16ਯਿਸ਼ੂ ਨੇ ਪੁੱਛਿਆ, “ਤੁਸੀਂ ਉਹਨਾਂ ਨਾਲ ਕਿਸ ਬਾਰੇ ਬਹਿਸ ਕਰ ਰਹੇ ਹੋ?”
17ਭੀੜ ਵਿੱਚੋਂ ਇੱਕ ਆਦਮੀ ਨੇ ਉੱਤਰ ਦਿੱਤਾ, “ਗੁਰੂ ਜੀ, ਮੈਂ ਆਪਣੇ ਪੁੱਤਰ ਨੂੰ ਤੁਹਾਡੇ ਕੋਲ ਲਿਆਇਆ ਹਾਂ ਇਸ ਨੂੰ ਇੱਕ ਗੂੰਗਾ ਕਰਨ ਵਾਲੀ ਆਤਮਾ ਚਿੰਬੜੀ ਹੋਈ ਹੈ।